ਜਲੰਧਰ 'ਚ ਆਏ ਦਿਨ ਕਈ ਦਰਦਨਾਕ ਹਾਦਸੇ ਵਾਪਰਦੇ ਹਨ | ਹਰ ਰੋਜ਼ ਕਈ ਲੋਕਾਂ ਦੀ ਮੌਤ ਦੀ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਇਹ ਹਾਦਸਾ ਜਲੰਧਰ -ਜੰਮੂ ਰਾਸ਼ਟਰੀ ਰਾਜਮਾਰਗ 'ਤੇ ਕਿਸ਼ਨਗੜ੍ਹ ਨੇੜੇ ਇੱਕ ਬੱਸ ਅਤੇ ਟਿੱਪਰ ਵਿਚਕਾਰ ਵਾਪਰਿਆ। ਜਾਣਕਾਰੀ ਅਨੁਸਾਰ ਜਲੰਧਰ ਤੋਂ ਪਠਾਨਕੋਟ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਿੱਪਰ ਵਿਚਕਾਰ ਹੋਈ ਟੱਕਰ ਵਿੱਚ 15 ਲੋਕ ਜ਼ਖਮੀ ਹੋ ਗਏ। ਘਟਨਾ ਦੌਰਾਨ ਮੌਕੇ 'ਤੇ ਹਫੜਾ-ਦਫੜੀ ਮਚ ਗਈ।
ਸੜਕ ਸੁਰੱਖਿਆ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 15 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।