ਇੰਗਲੈਂਡ ਤੋਂ ਇੱਕ ਦੁਖਦਾਈ ਖਬਰ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮਨਜੋਤ ਸਿੰਘ ਪੁੱਤਰ ਕੁਲਵੰਤ ਸਿੰਘ ਵਜੋਂ ਹੋਈ ਹੈ। ਜੋ ਕਪੂਰਥਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਪਿਛਲੇ ਡੇਢ ਸਾਲ ਤੋਂ ਇੰਗਲੈਂਡ 'ਚ ਰਹਿ ਰਿਹਾ ਸੀ।
ਪਰ ਕਰੀਬ 10 ਦਿਨ ਪਹਿਲਾਂ ਉਸ ਦੇ ਰਿਸ਼ਤੇਦਾਰਾਂ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਪਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਹਰਮਨਜੋਤ ਦੀ ਮੌਤ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੈ ਅਤੇ ਉਸ ਦੇ ਪੁੱਤਰ ਦੀ ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ।