ਮਨਾਲੀ 'ਚ ਯਾਤਰੀਆਂ ਨਾਲ ਭਰੀ ਬੱਸ ਬਿਆਸ ਦਰਿਆ 'ਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
ਬੱਸ ਸਵਾਰੀਆਂ ਲੈ ਕੇ ਪਠਾਨਕੋਟ ਆ ਰਹੀ ਸੀ
ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਪਰ ਰਸਤੇ 'ਚ ਬਿਆਸ ਦਰਿਆ ਦੇ ਕੋਲ ਅਚਾਨਕ ਡਰਾਈਵਰ ਦਾ ਬੱਸ 'ਤੇ ਕੰਟਰੋਲ ਨਹੀਂ ਰਿਹਾ ਅਤੇ ਇਹ ਸਿੱਧੀ ਜਾ ਕੇ ਦਰਿਆ 'ਚ ਜਾ ਡਿੱਗੀ, ਜਿਸ ਤੋਂ ਬਾਅਦ ਸਵਾਰੀਆਂ ਵਿਚ ਹਫੜਾ-ਦਫੜੀ ਮਚ ਗਈ।
ਜ਼ਮੀਨ ਖਿਸਕਣ ਕਾਰਨ ਵਾਪਰਿਆ ਹਾਦਸਾ
ਹਾਦਸੇ ਤੋਂ ਬਾਅਦ ਲੋਕਾਂ ਨੇ ਦੱਸਿਆ ਕਿ ਬੱਸ ਪਠਾਨਕੋਟ ਜਾ ਰਹੀ ਸੀ। ਇਸ ਦੌਰਾਨ ਬਿਆਸ ਦਰਿਆ ਕੋਲ ਜ਼ਮੀਨ ਖਿਸਕ ਗਈ, ਜਿਸ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਦਰਿਆ ਵਿੱਚ ਜਾ ਡਿੱਗੀ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।