ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਜਦਕਿ ਬੱਸ 'ਚ ਬੈਠੀਆਂ ਸਵਾਰੀਆਂ ਇਸ ਹਾਦਸੇ 'ਚ ਵਾਲ-ਵਾਲ ਬਚ ਗਈਆਂ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕਾ ਪਾ ਕੇ ਉਥੋਂ ਫਰਾਰ ਹੋ ਗਿਆ ਪਰ ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ।
ਖੜ੍ਹੀ ਕਾਰ ਨੂੰ ਟੱਕਰ ਮਾਰੀ
ਦੱਸਿਆ ਜਾ ਰਿਹਾ ਹੈ ਕਿ ਟਿਆਗੋ ਕਾਰ ਮਜੀਠਾ ਰੋਡ 'ਤੇ ਖੜ੍ਹੀ ਸੀ। ਬੱਸ ਨੇ ਆ ਕੇ ਉਸ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ। ਜਦੋਂ ਬੱਸ ਨੇ ਕਾਰ ਨੂੰ ਟੱਕਰ ਮਾਰੀ ਤਾਂ ਕਾਰ ਵਿੱਚ ਕੋਈ ਮੌਜੂਦ ਨਹੀਂ ਸੀ। ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਬੱਸ ਵਿੱਚ ਬੈਠੇ ਲੋਕਾਂ ਨੂੰ ਸੱਟਾਂ ਲੱਗੀਆਂ ਹਨ।
ਡਰਾਈਵਰ ਸ਼ਰਾਬ ਪੀ ਕੇ ਬੱਸ ਚਲਾ ਰਿਹਾ ਸੀ
ਬੱਸ ਵਿੱਚ ਸਫ਼ਰ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਬੱਸ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਸ਼ਰਾਬ ਦੇ ਨਸ਼ੇ ਵਿੱਚ ਬੱਸ ਚਲਾ ਰਿਹਾ ਸੀ। ਕਾਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਬੈਠੇ ਲੋਕਾਂ 'ਚ ਚੀਕ ਚਿਹਾੜਾ ਮਚ ਗਿਆ। ਲੋਕਾਂ ਨੂੰ ਸੱਟਾਂ ਵੀ ਲੱਗੀਆਂ ਹਨ। ਇਸ ਦੌਰਾਨ ਬੱਸ ਚਾਲਕ ਮੌਕਾ ਦੇਖ ਕੇ ਭੱਜ ਗਿਆ।