ਦਸੂਹਾ ਤੋਂ ਜਲੰਧਰ ਜਾ ਰਹੀ ਪਿੰਡ ਝਿੰਗੜਾ ਅੱਡੇ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਅੱਜ ਸਵੇਰੇ ਪਲਟ ਗਈ। ਹਾਦਸੇ ਤੋਂ ਬਾਅਦ ਬੱਸ 'ਚ ਬੈਠੇ ਯਾਤਰੀਆਂ 'ਚ ਰੌਲਾ ਪੈ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਬੱਸ 'ਚ ਬੈਠੇ ਯਾਤਰੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।
ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਾਦਸੇ 'ਚ ਕਈ ਯਾਤਰੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ 35-40 ਦੇ ਕਰੀਬ ਸਵਾਰੀਆਂ ਸਵਾਰ ਸਨ। ਇਸ ਘਟਨਾ 'ਚ ਬੱਸ ਵਿੱਚ ਬੈਠੀਆਂ ਕਈ ਸਵਾਰੀਆਂ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ ਗਿਆ।