ਅੰਮ੍ਰਿਤਸਰ ਜਲੰਧਰ ਹਾਈਵੇ ’ਤੇ ਭਿਆਨਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ, ਦੱਸ ਦੇਈਏ ਕਿ ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਹਾਲਾਂਕਿ ਪੁਲਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਕਈ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ।
ਰਾਹਗੀਰਾਂ ਬੱਸ 'ਚੋਂ ਸਵਾਰੀਆਂ ਨੂੰ ਬਾਹਰ ਕੱਢਿਆ
ਟਰੈਕਟਰ ਟਰਾਲੀ ਨਾਲ ਹੋਏ ਹਾਦਸੇ ਤੋਂ ਬਾਅਦ ਹਾਈਵੇਅ 'ਤੇ ਹਾਹਾਕਾਰ ਮੱਚ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉਹ ਬਿਨਾਂ ਕਿਸੇ ਦੇਰੀ ਦੇ ਉੱਥੇ ਪੁੱਜੇ ਅਤੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਦੌਰਾਨ ਕਈ ਲੋਕਾਂ ਦਾ ਖੂਨ ਵਹਿ ਰਿਹਾ ਸੀ। ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ।
ਹਾਈਵੇਅ 'ਤੇ ਲੱਗਾ ਲੰਬਾ ਜਾਮ
ਇਸ ਹਾਦਸੇ ਤੋਂ ਬਾਅਦ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ ਕਿਉਂਕਿ ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ ਕਾਰਨ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।