ਪਠਾਨਕੋਟ ਚੰਬਾ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਦਰਦਨਾਕ ਹਾਦਸੇ 'ਚ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਬਾਕੀ ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਬੀਤੀ ਰਾਤ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਵਾਪਰਿਆ।
ਇਹ ਬੱਸ ਚੰਬਾ ਤੋਂ ਪਠਾਨਕੋਟ ਆ ਰਹੀ ਸੀ। ਇਸ ਹਾਦਸੇ 'ਚ ਇਕ ਯਾਤਰੀ ਦੀ ਮੌਤ ਹੋ ਗਈ ਜਦਕਿ ਬਾਕੀ ਜ਼ਖਮੀ ਹੋ ਗਏ। ਜ਼ਖਮੀ ਸਵਾਰੀ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।