ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ, ਜਿਸ ਵਿੱਚ ਕਰੀਬ 6 ਲੋਕਾਂ ਦੀ ਮੌਤ ਹੋ ਗਈ। ਜਦਕਿ 20 ਤੋਂ ਵੱਧ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ਨੀਵਾਰ ਦੁਪਹਿਰ ਨੂੰ ਵਾਪਰਿਆ। ਜਦੋਂ ਬੱਸ ਖਰਗੋਨ ਤੋਂ ਅਲੀਰਾਜਪੁਰ ਜਾ ਰਹੀ ਸੀ। ਇਸ ਦੌਰਾਨ ਤੇਜ਼ ਰਫਤਾਰ ਬੱਸ ਬੇਕਾਬੂ ਹੋ ਕੇ ਪਲਟ ਗਈ।
ਮ੍ਰਿਤਕਾਂ ਨੂੰ ਜੇਸੀਬੀ ਦੀ ਮਦਦ ਨਾਲ ਬਾਹਰ ਕੱਢਿਆ
ਜਾਣਕਾਰੀ ਮੁਤਾਬਕ ਖਰਗੋਨ ਤੋਂ ਅਲੀਰਾਜਪੁਰ ਜਾ ਰਹੀ ਬੱਸ ਬੇਕਾਬੂ ਹੋ ਕੇ ਜੀਰਤਪੁਰਾ ਨੇੜੇ ਪਲਟ ਗਈ, ਇਸ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹਨ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਫਿਲਹਾਲ ਬੱਸ ਦੇ ਹੇਠਾਂ ਦੱਬੇ ਲੋਕਾਂ ਨੂੰ ਜੇਸੀਬੀ ਦੀ ਮਦਦ ਨਾਲ ਬੱਸ ਨੂੰ ਸਿੱਧਾ ਕਰ ਕੇ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ।