ਖਬਰਿਸਤਾਨ ਨੈੱਟਵਰਕ- ਬਠਿੰਡਾ ਵਿੱਚ ਇਕ ਕਾਰ ਸਰਹਿੰਦ ਨਹਿਰ ਵਿਚ ਡਿੱਗ ਗਈ, ਜਿਸ ਵਿਚ 11 ਲੋਕ ਸਵਾਰ ਦੱਸੇ ਗਏ ਹਨ, ਜਿਨ੍ਹਾਂ ਵਿਚ ਕੁਝ ਬੱਚੇ ਵੀ ਸਨ। ਜਾਣਕਾਰੀ ਅਨੁਸਾਰ ਇੱਕ ਅਮੇਜ਼ ਕਾਰ ਦੇ ਸਰਹਿੰਦ ਨਹਿਰ ਵਿੱਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਸ਼ੀਸ਼ੇ ਤੋੜ ਕੇ ਕਾਰ ਸਵਾਰਾਂ ਨੂੰ ਕੱਢਿਆ ਬਾਹਰ
ਕਾਰ ਦੇ ਸ਼ੀਸ਼ੇ ਤੋੜ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।
ਤੇਜ਼ ਰਫਤਾਰ ਬਣੀ ਹਾਦਸੇ ਦਾ ਕਾਰਣ
ਦੱਸਿਆ ਜਾ ਰਿਹੈ ਕਿ ਕਾਰ ਤੇਜ਼ ਰਫਤਾਰ ਵਿਚ ਹੋਣ ਕਾਰਣ ਅਚਾਨਕ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਪਈ। ਬੁੱਧਵਾਰ ਸਵੇਰੇ ਵਾਪਰੇ ਹਾਦਸੇ ਦੌਰਾਨ ਪੰਜਾਬ ਪੁਲੀਸ ਦੇ ਜਵਾਨ ਵੱਲੋਂ ਮੌਕੇ ’ਤੇ ਦਿਖਾਈ ਦਲੇਰੀ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਉਸ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪਾਣੀ ਵਿੱਚ ਛਾਲ ਮਾਰ ਦਿੱਤੀ। ਉਸ ਨੇ ਬਚਾਅ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਈ। ਕਾਰ ਸਵਾਰ ਬੀੜ ਤਲਾਬ ਬਸਤੀ ਗਲੀ ਨੰਬਰ 6 ਦੇ ਦੱਸੇ ਜਾ ਰਹੇ ਹਨ। ਥਾਣਾ ਕੈਨਾਲ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕੋਈ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।