ਮੋਗਾ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਬੁੱਗੀਪੁਰਾ ਰੋਡ 'ਤੇ ਵਾਪਰਿਆ, ਜਿਥੇ ਇਕ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਪਿਓ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕਾਰ ਚਾਲਕ ਮੌਕੇ ਤੋਂ ਫਰਾਰ
ਜਾਣਕਾਰੀ ਅਨੁਸਾਰ ਦੋਵੇਂ ਪਿਓ-ਪੁੱਤ ਆਪਣੇ ਪਿੰਡ ਮਹਿਰੋ ਤੋਂ ਮੋਗਾ ਸ਼ਹਿਰ ਵੱਲ ਆ ਰਹੇ ਸਨ ਕਿ ਉਹ ਹਾਦਸੇ ਦਾ ਸ਼ਿਕਾਰ ਹੋ ਗਏ।ਸਮਾਜ ਸੇਵੀ ਸੁਸਾਇਟੀ ਦੇ ਮੈਂਬਰਾਂ ਨੇ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਤੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਗੁਰਜੋਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੁੱਗੀਪੁਰਾ ਰੋਡ ’ਤੇ ਹਾਦਸਾ ਵਾਪਰ ਗਿਆ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਇੱਕ ਕਾਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਲੈ ਕੇ ਫਰਾਰ ਹੋ ਗਏ।
ਮ੍ਰਿਤਕਾਂ ਦੀ ਪਛਾਣ
ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਜਦੋਂ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਦੀ ਪਛਾਣ 32 ਸਾਲਾ ਹਰਪ੍ਰੀਤ ਸਿੰਘ ਅਤੇ 58 ਸਾਲਾ ਬੂਟਾ ਸਿੰਘ ਵਾਸੀ ਪਿੰਡ ਮਹਿਰੋ ਵਜੋਂ ਹੋਈ ਹੈ।