ਜਲੰਧਰ 'ਚ ਇਕ ਵਿਅਕਤੀ ਨਾਲ ਪੰਜ ਕਰੋੜ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪੂਰੇ ਪਰਿਵਾਰ ਨਾਲ ਮਿਲ ਕੇ ਇਕ ਵਿਅਕਤੀ ਨਾਲ 5 ਕਰੋੜ ਰੁਪਏ ਦੀ ਠੱਗੀ ਮਾਰੀ। ਪੀੜਤ ਨੇ ਪੈਟਰੋਲ ਪੰਪ ਖਰੀਦਣ ਲਈ ਮੁਲਜ਼ਮ ਪਰਿਵਾਰ ਨੂੰ 5 ਕਰੋੜ ਰੁਪਏ ਦਿੱਤੇ ਸਨ ਪਰ ਉਨ੍ਹਾਂ ਨੇ ਨਾ ਤਾਂ ਪੈਟਰੋਲ ਪੰਪ ਲੈ ਕੇ ਦਿੱਤਾ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਥਾਣੇ 'ਚ ਦੋਸ਼ੀ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਪੁਲਸ ਨੇ ਇਸ ਮਾਮਲੇ 'ਚ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਦੋਸ਼ੀ ਪਰਿਵਾਰ ਖ਼ਿਲਾਫ਼ ਸ਼ਿਕਾਇਤ ਦਰਜ
ਪੀੜਤ ਅਮਿਤ ਜੈਨ ਨੇ ਥਾਣਾ ਨੰਬਰ 8 ਵਿੱਚ ਦੋਸ਼ੀ ਪਰਿਵਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿਚ ਉਸ ਨੇ ਦੱਸਿਆ ਕਿ ਦੋਸ਼ੀ ਪਰਿਵਾਰ ਨੇ ਉਸ ਨਾਲ 5 ਕਰੋੜ ਰੁਪਏ ਲੈ ਕੇ ਪੈਟਰੋਲ ਪੰਪ ਲਗਵਾਉਣ ਦੀ ਗੱਲ ਕੀਤੀ ਸੀ ਪਰ ਪੈਸੇ ਲੈਣ ਤੋਂ ਬਾਅਦ ਪੈਟਰੋਲ ਪੰਪ ਲਗਵਾ ਕੇ ਨਹੀਂ ਦਿੱਤਾ ਗਿਆ। ਜਦੋਂ ਅਸੀਂ ਉਨ੍ਹਾਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਹ ਵੀ ਪੈਸੇ ਵਾਪਸ ਨਹੀਂ ਕਰ ਰਹੇ।
ਪੁਲਸ ਨੇ ਨੋਟਿਸ ਕੀਤਾ ਜਾਰੀ
ਪੁਲਸ ਨੇ ਦੋਸ਼ੀ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਦੋਸ਼ੀ ਪਰਿਵਾਰ ਖਿਲਾਫ ਨੋਟਿਸ ਜਾਰੀ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜੇਕਰ ਮੁਲਜ਼ਮ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਪੀੜਤ ਤੋਂ ਸਾਰੇ ਪੈਸਿਆਂ ਦਾ ਹਿਸਾਬ ਲੈ ਕੇ ਜਾਂਚ ਕਰਨ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ।