ਅੰਮ੍ਰਿਤਸਰ 'ਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨੇੜੇ ਸਥਿਤ ਕੋਟਨ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅੱਗ ਇੰਨੀ ਭਿਆਨਕ ਸੀ ਕਿ ਅੱਗ ਬੁਝਾਉਣ ਲਈ ਕਰੀਬ 16 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੱਗੀਆਂ | ਬਾਕੀ ਬਚੇ ਹੋਏ ਸਟਾਕ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਅੱਗ ਕਾਰਨ ਕਾਫੀ ਨੁਕਸਾਨ ਹੋਇਆ ਹੈ
ਫੈਕਟਰੀ ਮਾਲਕ ਸੁਨੀਲ ਭੁਟਾਨੀ ਨੇ ਦੱਸਿਆ ਕਿ ਉਨ੍ਹਾਂ ਦੀ ਐਸ.ਰਾਮਕ੍ਰਿਸ਼ਨ ਕਾਟਨ ਫੈਕਟਰੀ ਦੇ ਨਾਂ ’ਤੇ ਹੈ। ਸਵੇਰੇ 7 ਵਜੇ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਮਿਲੀ ਕਿ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ |
ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਉਹ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਇੱਥੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ।
ਬਚੇ ਸਟੋਕ ਨੂੰ ਕੱਢਿਆ ਜਾ ਰਿਹਾ ਬਾਹਰ
ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਸਹੀ ਪਤਾ ਨਹੀਂ ਲੱਗ ਸਕਿਆ ਪਰ ਹੋ ਸਕਦਾ ਹੈ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੋਵੇ| ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ | ਪਿਛਲੀ ਕੰਧ ਨੂੰ ਤੋੜ ਕੇ ਬਚੇ ਹੋਏ ਸਟੋਕ ਨੂੰ ਬਾਹਰ ਕੱਢਿਆ ਜਾ ਰਿਹਾ ਹੈ |