ਅੰਮ੍ਰਿਤਸਰ/ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
SGPC ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਨਗਰ ਕੀਰਤਨ ਸਦਾਇਆ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ।
ਵੱਖ-ਵੱਖ ਬਾਜ਼ਾਰਾਂ 'ਚੋਂ ਨਿਕਲੇਗਾ ਨਗਰ ਕੀਰਤਨ
ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਗਲੀਆਂ, ਬਾਜ਼ਾਰਾਂ ਵਿਚੋਂ ਨਿਕਲੇਗਾ। ਜਿਥੇ ਸੰਗਤਾਂ ਵਲੋਂ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ। ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ।
ਇਸ ਤਰੀਕ ਨੂੰ ਰਹੇਗੀ ਸਰਕਾਰੀ ਛੁੱਟੀ
ਪੰਜਾਬ ਵਿੱਚ ਸੋਮਵਾਰ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੂਬੇ ਵਿੱਚ ਪੰਜਾਬ ਸਰਕਾਰ ਨੇ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਇਸ ਦੌਰਾਨ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ।