ਬਠਿੰਡਾ 'ਚ ਜਲੰਧਰ ਰੋਡ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਸਫਾਰੀ ਕਾਰ ਨੇ ਸਾਈਡ 'ਤੇ ਖੜ੍ਹੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਜਦੋਂ ਕਿ ਹਾਦਸੇ ਵਿੱਚ 3 ਤੋਂ 4 ਲੋਕ ਜ਼ਖਮੀ ਹੋਏ ਹਨ। ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।
ਹਾਈ ਸਪੀਡ ਸਫਾਰੀ ਨੇ ਮਾਰੀ ਟੱਕਰ
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸੜਕ ਦੇ ਇੱਕ ਪਾਸੇ ਵਾਹਨ ਖੜ੍ਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਸਫਾਰੀ ਕਾਰ ਆਈ ਅਤੇ ਸਾਰੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਵਾਹਨਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਸੀ ਕਿ ਇਸ ਦੌਰਾਨ ਵਾਹਨਾਂ ਵਿੱਚ ਕੋਈ ਵੀ ਮੌਜੂਦ ਨਹੀਂ ਸੀ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਵਿਅਕਤੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹਾਦਸਾ
ਘਟਨਾ ਬਾਰੇ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਰੋਡ 'ਤੇ ਬਹੁਤ ਵੱਡਾ ਟ੍ਰੈਫਿਕ ਜਾਮ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ, ਤਾਂ ਅਸੀਂ ਦੇਖਿਆ ਕਿ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ। ਦਰਅਸਲ, ਕਾਰ ਚਲਾ ਰਹੇ ਵਿਅਕਤੀ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸਦਾ ਪੈਰ ਐਕਸੀਲੇਟਰ 'ਤੇ ਦੱਬਿਆ ਰਿਹਾ ਅਤੇ ਕਾਰ ਤੇਜ਼ ਰਫ਼ਤਾਰ ਨਾਲ ਅੱਗੇ ਖੜ੍ਹੇ ਵਾਹਨਾਂ ਨਾਲ ਟਕਰਾ ਗਈ।
ਹਾਦਸੇ 'ਚ 3 ਜ਼ਖਮੀ
ਪੁਲਿਸ ਨੇ ਅੱਗੇ ਦੱਸਿਆ ਕਿ ਹਾਦਸੇ ਵਿੱਚ 3 ਲੋਕ ਜ਼ਖਮੀ ਹੋਏ ਹਨ। ਖੁਸ਼ਕਿਸਮਤੀ ਨਾਲ, ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਕਾਰਵਾਈ ਹੋਵੇਗੀ ਹੈ ਉਹ ਕੀਤੀ ਜਾ ਰਹੀ ਹੈ।