ਪੰਜਾਬ 'ਚ ਤੂਫਾਨ ਦੌਰਾਨ ਦੋ ਥਾਵਾਂ 'ਤੇ ਲੱਗੀ ਭਿਆਨਕ ਅੱਗ, Trident Group ਦੇ Plant ਤੇ ਸ਼ੂਗਰ ਮਿੱਲ 'ਚ ਹੋਇਆ ਭਾਰੀ ਨੁਕਸਾਨ
ਪੰਜਾਬ 'ਚ ਕੱਲ੍ਹ ਸ਼ਾਮ ਆਏ ਤੇਜ਼ ਤੂਫ਼ਾਨ ਅਤੇ ਹਨੇਰੀ ਕਾਰਨ ਲੋਕਾਂ ਦਾ ਲੱਖਾਂ ਦਾ ਨੁਕਸਾਨ ਹੋਇਆ ਅਤੇ ਕਈ ਲੋਕਾਂ ਦੀ ਜਾਨ ਵੀ ਚਲੀ ਗਈ। ਬਰਨਾਲਾ 'ਚ ਟਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ ਅਤੇ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਪਨਿਆਰ 'ਚ ਸਰਕਾਰੀ ਖੰਡ ਮਿੱਲ ਦੀ ਨਵੀਂ ਇਮਾਰਤ 'ਚ ਅਚਾਨਕ ਅੱਗ ਲੱਗ ਗਈ। ਟਰਾਈਡੈਂਟ ਗਰੁੱਪ ਬਹੁਤ ਵੱਡਾ ਪਲਾਂਟ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਅਕਤੀ ਨੇ ਦੱਸਿਆ ਕਿ ਸ਼ਾਮ 7 ਵਜੇ ਹਨੇਰੀ ਚੱਲਣ ਕਾਰਨ ਪਲਾਂਟ 'ਚ ਅਚਾਨਕ ਅੱਗ ਲੱਗ ਗਈ |
ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ
ਲੋਕਾਂ ਦਾ ਕਹਿਣਾ ਹੈ ਕਿ ਅੱਗ ਇੰਨੀ ਭਿਆਨਕ ਹੈ ਕਿ ਧੌਲਾ ਦੇ ਨਾਲ ਲੱਗਦੇ ਪਿੰਡ ਰੂੜੇਕੇ, ਪੱਖੋਕਲਾਂ, ਹੰਡਿਆਇਆ ਅਤੇ ਹੋਰ ਪਿੰਡਾਂ ਵਿੱਚ ਅੱਗ ਦੀਆਂ ਲਪਟਾਂ ਨਜ਼ਰ ਆ ਰਹੀਆਂ ਹਨ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਅੱਗ ਦੀ ਭਿਆਨਕਤਾ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਚ ਜੁੱਟ ਗਈ ਪਰ ਤੇਜ਼ ਹਵਾ ਅਤੇ ਤੂਫਾਨ ਕਾਰਨ ਅੱਗ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਹੀ ਹੈ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਜਲੰਧਰ 'ਚ ਸ਼ੂਗਰ ਮਿੱਲ 'ਚ ਲੱਗੀ ਭਿਆਨਕ ਅੱਗ
ਪੰਜਾਬ ਦੇ ਵਿਧਾਨ ਸਭਾ ਹਲਕੇ ਦੀਨਾਨਗਰ ਦੇ ਅਧੀਨ ਪੈਂਦੇ ਪਿੰਡ ਪਨਿਆਰ ਵਿੱਚ ਸਥਿਤ ਸਰਕਾਰੀ ਖੰਡ ਮਿੱਲ ਦੀ ਨਵੀਂ ਇਮਾਰਤ ਵਿੱਚ ਅਚਾਨਕ ਅੱਗ ਲੱਗ ਗਈ। ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਵੀ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਕਾਰਨ ਮਿੱਲ ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਹਾਲਾਂਕਿ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
'huge fire broke','Trident Group','Sugar Mill','punjab news','hindi news','brteaking news','punjab weather'