ਲੁਧਿਆਣਾ ਦੇ ਵਿਸ਼ਵਕਰਮਾ ਚੌਕ ਨੇੜੇ ਇੱਕ ਸਾਈਕਲ ਸੀਟ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਫੈਕਟਰੀ ਵਿੱਚ ਕੰਮ ਕਰ ਰਹੇ ਤਿੰਨ ਲੋਕ ਅੱਗ ਦੀ ਲਪੇਟ ਵਿੱਚ ਆ ਗਏ। ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ ਹੈ।
ਹਾਦਸੇ 'ਚ 2 ਦੀ ਮੌਤ
ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਅੱਗ ਵਿੱਚ ਫਸੇ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਮੌਕੇ 'ਤੇ ਪਹੁੰਚ ਗਏ।