ਲੁਧਿਆਣਾ 'ਚ ਧਾਗਾ ਬਣਾਉਣ ਵਾਲੀ ਫੈਕਟਰੀ 'ਚ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਪੂਰੀ ਫੈਕਟਰੀ ਧੂੰਆਂ-ਧੂੰਆਂ ਹੋ ਗਿਆ । ਅੱਗ 'ਤੇ ਕਾਬੂ ਪਾਉਣ ਲਈ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਮੌਕੇ 'ਤੇ ਬੁਲਾਇਆ। ਫਾਇਰ ਬ੍ਰਿਗੇਡ ਦੀਆਂ 20 ਤੋਂ 25 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।
ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਤੁਰੰਤ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਖੁਸ਼ਕਿਸਮਤੀ ਰਹੀ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਫੈਕਟਰੀ 'ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।
ਲੱਖਾਂ ਰੁਪਏ ਦਾ ਹੋਇਆ ਨੁਕਸਾਨ
ਹਾਦਸੇ ਤੋਂ ਬਾਅਦ ਧਾਗਾ ਫੈਕਟਰੀ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦੀ ਫੈਕਟਰੀ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਫੈਕਟਰੀ 'ਚ ਪਿਆ ਸਾਰਾ ਧਾਗਾ ਸੜ ਗਿਆ ਹੈ।