ਜਲੰਧਰ ਦੇ ਰਾਮਾ ਮੰਡੀ ਚੌਕ ਨੇੜੇ ਇੱਕ ਟ੍ਰਾਂਸਫਾਰਮਰ ਵਿੱਚ ਭਿਆਨਕ ਅੱਗ ਲੱਗ ਗਈ। ਇਹ ਘਟਨਾ ਦੇਰ ਰਾਤ ਦੀ ਹੈ। ਅੱਗ ਲੱਗਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਸਥਾਨਕ ਲੋਕਾਂ ਨੇ ਇਸ ਘਟਨਾ ਬਾਰੇ ਫਾਇਰ ਬ੍ਰਿਗੇਡ ਵਿਭਾਗ ਅਤੇ ਪੁਲਸ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਦੋ ਖੋਖੇ ਵੀ ਸੜ ਕੇ ਸੁਆਹ
ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਅੱਗ ਲੱਗਣ ਨਾਲ ਦੋ ਖੋਖੇ ਵੀ ਸੜ ਕੇ ਸੁਆਹ ਹੋ ਗਏ। ਭਾਵੇਂ ਕਿ ਪੁਲਸ ਅਧਿਕਾਰੀਆਂ ਵੱਲੋਂ ਖੋਖੇ ਸੜਨ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਲੋਕ ਕਹਿ ਰਹੇ ਹਨ ਕਿ ਖੋਕੇ ਸੜ ਕੇ ਸੁਆਹ ਹੋ ਗਏ।