ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਠੰਡ ਲਗਾਤਾਰ ਵਧ ਰਹੀ ਹੈ, ਜਿਸ ਤੋਂ ਬਾਅਦ ਸੂਬੇ ਨੂੰ ਧੁੰਦ ਨੇ ਵੀ ਆਪਣੀ ਲਪੇਟ 'ਚ ਲੈ ਲਿਆ ਹੈ। ਧੁੰਦ ਕਾਰਨ ਪੰਜਾਬ 'ਚ ਕਈ ਥਾਵਾਂ 'ਤੇ ਸੜਕ ਹਾਦਸਿਆਂ ਦੀਆਂ ਖਬਰਾਂ ਆ ਰਹੀਆਂ ਹਨ। ਸੰਗਰੂਰ ਤੋਂ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬਠਿੰਡਾ ਦੇ ਡੱਬੇਵਾਲੀ ਨੈਸ਼ਨਲ ਹਾਈਵੇ 'ਤੇ ਇੱਕ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ।
2 ਬੱਸਾਂ ਦੀ ਜ਼ਬਰਦਸਤ ਟੱਕਰ ,ਫਲਾਈਓਵਰ 'ਤੇ ਲਟਕੀ ਬੱਸ
ਜਲੰਧਰ 'ਚ ਸਵੇਰੇ ਸੰਘਣੀ ਧੁੰਦ ਕਾਰਨ ਦੋ ਬੱਸਾਂ ਆਪਸ 'ਚ ਟਕਰਾ ਗਈਆਂ, ਘਟਨਾ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ 'ਚ ਦੋ ਤੋਂ ਤਿੰਨ ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਕਾਰਨ ਬੱਸ ਹਾਈਵੇਅ ਫਲਾਈਓਵਰ 'ਤੇ ਲਟਕ ਗਈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੋਵੇਂ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਹ ਘਟਨਾ ਜਲੰਧਰ ਲੁਧਿਆਣਾ ਹਾਈਵੇਅ 'ਤੇ ਸਥਿਤ ਫਿਲੌਰ ਕਸਬੇ ਦੀ ਹੈ।