ਪਠਾਨਕੋਟ 'ਚ ਇਕ ਵਿਅਕਤੀ ਪੈਟਰੋਲ ਲੈ ਕੇ ਅਧਿਆਪਕ ਨੂੰ ਜਲਾਉਣ ਲਈ ਕਲਾਸ 'ਚ ਦਾਖਲ ਹੋ ਗਿਆ। ਜਿਸ ਕਾਰਨ ਬੱਚੇ ਪੂਰੀ ਤਰ੍ਹਾਂ ਸਹਿਮ ਗਏ । ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾ ਦਾ ਆਪਣੇ ਪਤੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਸਬੰਧੀ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ।
ਬੱਚਿਆਂ ਦੇ ਸਾਹਮਣੇ ਕੀਤੀ ਕੁੱਟ-ਮਾਰ
ਭੋਆ ਅਧੀਨ ਪੈਂਦੇ ਪਿੰਡ ਗਤੋਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਿਕਾ ਰੇਣੂ ਸ਼ਰਮਾ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਹੈ। ਰੇਣੂ ਬੱਚਿਆਂ ਨੂੰ ਪੜ੍ਹਾ ਰਹੀ ਸੀ। ਉਦੋਂ ਉਸ ਦਾ ਪਤੀ ਲਵਨੀਲ ਸ਼ਰਮਾ ਆਇਆ ਅਤੇ ਬੱਚਿਆਂ ਦੇ ਸਾਹਮਣੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ 'ਤੇ ਪੈਟਰੋਲ ਛਿੜਕ ਦਿੱਤਾ।
ਅਧਿਆਪਕ ਨੇ ਭੱਜ ਕੇ ਬਚਾਈ ਆਪਣੀ ਜਾਨ
ਰੇਣੂ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਪਰਿਵਾਰ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਉਸਨੇ ਆਪਣੇ ਬੇਟੇ ਨੂੰ ਬੁਲਾਇਆ ਤਾਂ ਉਸਨੇ ਤੁਰੰਤ ਪੁਲਿਸ ਨੂੰ ਬੁਲਾਇਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੀੜਤ ਅਧਿਆਪਿਕਾ ਨੂੰ ਮੈਡੀਕਲ ਕਰਵਾਉਣ ਲਈ ਹਸਪਤਾਲ ਭੇਜ ਦਿੱਤਾ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।