ਪਟਨਾ ਦੇ ਫਰੇਜ਼ਰ ਰੋਡ 'ਤੇ ਅੱਜ ਇਕ ਹੋਟਲ ਤੇ ਦੋ ਦੁਕਾਨਾਂ 'ਚ ਭਿਆਨਕ ਅੱਗ ਲੱਗ ਗਈ। ਇਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਅੱਗ 'ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ।
ਫਾਇਰ ਬ੍ਰਿਗੇਡ ਦੀ ਟੀਮ ਨੇ ਹੋਟਲ 'ਚੋਂ ਕਰੀਬ 10 ਲੋਕਾਂ ਨੂੰ ਬਚਾਇਆ ਹੈ। ਕਈ ਲੋਕ ਸੜ ਗਏ ਹਨ ਤੇ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਲਾਂਕਿ ਰਾਹਤ ਕਾਰਜ ਅਜੇ ਵੀ ਜਾਰੀ ਹਨ। ਝੁਲਸੇ ਲੋਕਾਂ ਨੂੰ ਹਸਪਤਾਲ ਭੇਜਿਆ ਜਾ ਰਿਹਾ ਹੈ। ਚਾਰ ਔਰਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ।
ਇਸ ਭਿਆਨਕ ਹਾਦਸੇ ਵਿੱਚ ਪਾਲ ਹੋਟਲ ਤੇ ਇਸਦੇ ਆਸਪਾਸ ਦੇ ਹੋਟਲ ਪੂਰੀ ਤਰ੍ਹਾਂ ਸੜ ਗਏ। ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਫਿਲਹਾਲ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ।
ਅਪਡੇਟ ਜਾਰੀ