ਜਲੰਧਰ ਦੇ ਨਕੋਦਰ ਰੋਡ ਸਥਿਤ ਜੱਲੋ ਬਾਲ ਅਬਾਦੀ ਵਿੱਚ ਅੱਜ ਸਵੇਰੇ ਇੱਕ ਘਰ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ਕਾਰਨ ਘਰ ਦੇ 5 ਕਮਰੇ, 2 ਬਾਈਕ ਅਤੇ ਇਕ ਐਕਟਿਵਾ ਸੜ ਕੇ ਸੁਆਹ ਹੋ ਗਈ।
ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਖੁਸ਼ਕਿਸਮਤੀ ਰਹੀ ਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 2.40 ਵਜੇ ਘਰ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਪਰ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਅੱਗ ਬਹੁਤ ਜ਼ਿਆਦਾ ਸੀ। ਜਿਸ ਕਾਰਨ ਅੱਗ 'ਤੇ ਕਾਬੂ ਪਾਉਣ ਲਈ ਦੋ ਹੋਰ ਗੱਡੀਆਂ ਨੂੰ ਮੌਕੇ 'ਤੇ ਬੁਲਾਇਆ ਗਿਆ। ਨਰੇਸ਼ ਕੁਮਾਰ ਨੇ ਦੱਸਿਆ ਕਿ ਕਾਫੀ ਮੁਸ਼ੱਕਤ ਤੋਂ ਬਾਅਦ 5.30 ਵਜੇ ਅੱਗ 'ਤੇ ਕਾਬੂ ਪਾਇਆ ਗਿਆ।