ਬਟਾਲਾ ਵਿਚ ਇਕ ਨਾਬਾਲਗ ਨੇ ਗੱਡੀ ਸਿੱਖਦੇ ਸਮੇਂ ਮਾਂ-ਪੁੱਤ ਨੂੰ ਦਰੜ ਦਿੱਤਾ। ਇਸ ਦੌਰਾਨ ਚਾਰ ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਸਟਾਫ਼ ਰੋਡ ’ਤੇ ਵਾਪਰਿਆ।ਜਾਣਕਾਰੀ ਮੁਤਾਬਕ ਇਹ ਦਰਦਨਾਕ ਹਾਦਸਾ ਬੀਤੀ ਦੇਰ ਸ਼ਾਮ ਵਾਪਰਿਆ। ਇਸ ਦੌਰਾਨ ਇੱਕ ਵਿਅਕਤੀ ਆਪਣੇ ਨਾਬਾਲਗ ਪੁੱਤਰ ਨੂੰ ਗੱਡੀ ਚਲਾਉਣਾ ਸਿਖਾ ਰਿਹਾ ਸੀ। ਡਰਾਈਵਿੰਗ ਸਿਖਾਉਂਦੇ ਸਮੇਂ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਸੜਕ 'ਤੇ ਪੈਦਲ ਜਾ ਰਹੇ ਮਾਂ-ਪੁੱਤ ਨੂੰ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰ ਦੇ 4 ਸਾਲਾ ਬੱਚੇ ਸ਼ੁਭਮ ਕੁਮਾਰ ਦੀ ਮੌਤ ਹੋ ਗਈ ਅਤੇ ਬੱਚੇ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ।
ਮਾਂ-ਪੁੱਤ ਜਾ ਰਹੇ ਸਨ ਮੰਦਰ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਸਕਾਰਪੀਓ ਗੱਡੀ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੋਨੀ ਦੇਵੀ ਆਪਣੇ 4 ਸਾਲ ਦੇ ਬੇਟੇ ਨਾਲ ਗਲੀ ਤੋਂ ਪੈਦਲ ਹੀ ਮੰਦਰ ਜਾ ਰਹੀ ਸੀ ਕਿ ਅਚਾਨਕ ਸਕਾਰਪੀਓ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਨਾਬਾਲਗ ਲੜਕਾ ਸਿਖ ਰਿਹਾ ਸੀ ਗੱਡੀ
ਗੱਡੀ ਨੂੰ ਇਕ ਨਾਬਾਲਗ ਲੜਕਾ ਚਲਾ ਰਿਹਾ ਸੀ, ਜੋ ਕਿ ਗੱਡੀ ਚਲਾਉਣਾ ਸਿੱਖ ਰਿਹਾ ਸੀ। ਇਸ ਹਾਦਸੇ ਕਾਰਨ 4 ਸਾਲਾ ਸ਼ੁਭਮ ਕੁਮਾਰ ਦੀ ਮੌਤ ਹੋ ਗਈ ਜਦਕਿ ਬੱਚੇ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਸਕਾਰਪੀਓ ਗੱਡੀ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।