ਖ਼ਬਰਿਸਤਾਨ ਨੈੱਟਵਰਕ : ਦਿੱਲੀ ਦੇ ਰਿੰਗ ਰੋਡ 'ਤੇ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਤੋਂ ਬਾਅਦ ਸੜਕ 'ਤੇ ਹਫੜਾ-ਦਫੜੀ ਮਚ ਗਈ। ਕੁਝ ਹੀ ਦੇਰ ਵਿੱਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਡਰਾਈਵਰ ਨੇ ਸਮੇਂ ਸਿਰ ਕਾਰ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।
ਕਾਰ ਸੜ ਕੇ ਹੋਈ ਸੁਆਹ
ਇਹ ਘਟਨਾ ਵੀਰਵਾਰ ਸ਼ਾਮ 5:00 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ, ਜਦੋਂ ਕੈਬ ਏਮਜ਼ ਤੋਂ ਲਾਜਪਤ ਨਗਰ ਵੱਲ ਜਾ ਰਹੀ ਸੀ। ਅਚਾਨਕ ਕਾਰ ਦੇ ਬੋਨਟ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਡਰਾਈਵਰ ਨੇ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਸ ਤੋਂ ਪਹਿਲਾਂ ਹੀ ਅੱਗ ਤੇਜ਼ੀ ਨਾਲ ਫੈਲ ਗਈ ਤੇ ਕੁਝ ਹੀ ਪਲਾਂ ਵਿੱਚ ਪੂਰੀ ਕਾਰ ਸੜ ਕੇ ਸੁਆਹ ਹੋ ਗਈ।
ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪੁੱਜੀ
ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਪਹੁੰਚੀ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਅੱਗ ਲੱਗਣ ਦਾ ਸਹੀ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ ਪਰ ਸ਼ੁਰੂਆਤੀ ਜਾਂਚ ਵਿਚ ਸ਼ਾਰਟ ਸਰਕਟ ਦਾ ਸ਼ੱਕ ਜਤਾਇਆ ਜਾ ਰਿਹਾ ਹੈ।