ਅਮਰੀਕਾ 'ਚ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 21 ਸਾਲਾ ਸੰਦੀਪ ਸਿੰਘ ਵਜੋਂ ਹੋਈ ਹੈ। ਸੰਦੀਪ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਹੋਇਆ ਸੀ। ਮ੍ਰਿਤਕ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਪਰਿਵਾਰ ਦਾ ਸੀ ਇਕਲੌਤਾ ਪੁੱਤਰ
ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ ਅਤੇ ਮਾਤਾ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸੰਦੀਪ ਸਿੰਘ ਪਿਛਲੇ 7-8 ਮਹੀਨਿਆਂ ਤੋਂ ਵਿਦੇਸ਼ ਵਿੱਚ ਨੌਕਰੀ ਦੀ ਤਲਾਸ਼ ਵਿੱਚ ਸੀ। ਬੇਟੇ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਂਬਰ ਰੋਣ ਲੱਗੇ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਦੀਪ ਸਿੰਘ ਦੀ ਲਾਸ਼ ਨੂੰ ਉਸਦੇ ਪਿੰਡ ਹੁਸ਼ਿਆਰਪੁਰ ਪਹੁੰਚਾਉਣ 'ਚ ਸਹਾਇਤਾ ਕਰਨ।