ਹਿਮਾਚਲ 'ਚ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਆਏ ਇੱਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਤਿੰਦਰ ਕੁਮਾਰ ਵਾਸੀ ਜੰਡਿਆਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੰਦਰ ਦੀਆਂ ਪੌੜੀਆਂ ਚੜ੍ਹਦੇ ਸਮੇਂ ਆਇਆ ਹਾਰਟ ਅਟੈਕ
ਪੁਲਸ ਅਨੁਸਾਰ ਜਤਿੰਦਰ ਕੁਮਾਰ ਆਪਣੇ ਪਰਿਵਾਰ ਨਾਲ ਸਵੇਰੇ 6 ਵਜੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਪੁੱਜਿਆ ਸੀ। ਇਸ ਦੌਰਾਨ ਜਦੋਂ ਉਹ ਮੰਦਰ ਦੀਆਂ ਪੌੜੀਆਂ 'ਤੇ ਚੜ੍ਹ ਰਿਹਾ ਸੀ ਤਾਂ ਅਚਾਨਕ ਉਸ ਦੀ ਛਾਤੀ 'ਚ ਦਰਦ ਹੋਣ ਲੱਗਾ। ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹਸਪਤਾਲ ਲਿਜਾਣ ਤੋਂ ਪਹਿਲਾਂ ਹੋਈ ਮੌਤ
ਡਾਕਟਰਾਂ ਅਨੁਸਾਰ ਜਤਿੰਦਰ ਕੁਮਾਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਜਦੋਂ ਤੱਕ ਉਸ ਨੂੰ ਹਸਪਤਾਲ ਲਿਆਂਦਾ ਗਿਆ, ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।