ਜਲੰਧਰ 'ਚ ਚੱਲਦੀ ਟਰੇਨ 'ਚ ਦਿਲ ਦਾ ਦੌਰਾ ਪੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹੇਸ਼ ਕੁਮਾਰ (45) ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਆਇਆ ਸੀ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹੇਸ਼ ਅੰਮ੍ਰਿਤਸਰ ਤੋਂ ਜਾਣ ਲਈ ਸ਼ਾਨ-ਏ-ਪੰਜਾਬ ਟਰੇਨ 'ਚ ਬੈਠਾ ਸੀ। ਇਸ ਦੌਰਾਨ ਜਦੋਂ ਟਰੇਨ ਜਲੰਧਰ ਪਹੁੰਚੀ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਰੇਲਵੇ ਪੁਲਿਸ ਨੇ ਐਂਬੂਲੈਂਸ ਬੁਲਾ ਕੇ ਮਹੇਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।