ਮੋਗਾ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿਥੇ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਪਲਟ ਗਈ। ਇਹ ਹਾਦਸਾ ਨਿਹਾਲ ਸਿੰਘ ਵਾਲਾ ਵਿੱਚ ਵਾਪਰਿਆ। ਦੱਸ ਦੇਈਏ ਕਿ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਖੇਤਾਂ ਵਿੱਚ ਪਲਟ ਗਈ। ਹਾਦਸੇ ਤੋਂ ਬਾਅਦ ਬੱਚਿਆਂ ਵਿੱਚ ਚੀਕ-ਚਿਹਾੜਾ ਮਚ ਗਿਆ।
ਬੱਚਿਆਂ ਨਾਲ ਭਰੀ ਸੀ ਸਕੂਲ ਬੱਸ
ਸਕੂਲ ਬੱਸ ਵਿੱਚ 40 ਬੱਚੇ ਸਵਾਰ ਸਨ। ਇਸ ਹਾਦਸੇ ਵਿੱਚ ਕਈ ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਡਰਾਈਵਰ ਸ਼ਰਾਬ ਪੀ ਕੇ ਚਲਾ ਰਿਹਾ ਸੀ ਬੱਸ
ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਬੱਸ ਵਿੱਚ ਸਵਾਰ ਬੱਚਿਆਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ। ਲੋਕਾਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਇਸ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਲੋਕਾਂ ਨੇ ਡਰਾਈਵਰ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।