ਅੰਮ੍ਰਿਤਸਰ ਦੇ ਅਟਾਰੀ ਵਿੱਚ ਅਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸੇ ਦੌਰਾਨ ਇੱਕ ਫੌਜੀ ਦੀ ਮੌਤ ਹੋ ਗਈ। ਉਹ ਛੁੱਟੀ 'ਤੇ ਆਪਣੇ ਘਰ ਆਇਆ ਸੀ।ਫੌਜੀ ਅਵਤਾਰ ਸਿੰਘ ਸਿੱਖ ਰੈਜੀਮੈਂਟ ਅਧੀਨ ਗੰਗਾਨਗਰ ਵਿੱਚ ਡਿਊਟੀ ਨਿਭਾਅ ਰਿਹਾ ਸੀ।
ਜਾਣਕਾਰੀ ਅਨੁਸਾਰ ਜਦੋਂ ਉਹ ਸ਼ਾਮ ਸਮੇਂ ਸਕੂਟਰ 'ਤੇ ਸਵਾਰ ਹੋ ਕੇ ਹੁਸ਼ਿਆਰ ਨਗਰ ਦੇ ਪੁਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਅਵਾਰਾ ਪਸ਼ੂ ਆ ਗਿਆ, ਜਿਸ ਤੋਂ ਬਾਅਦ ਉਸਦਾ ਸਕੂਟਰ ਪਲਟ ਗਿਆ ਅਤੇ ਉਸਦੇ ਸਿਰ 'ਤੇ ਸੱਟ ਲੱਗ ਗਈ। ਸੱਟ ਇੰਨੀ ਗੰਭੀਰ ਸੀ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਸਥਾਨਕ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ।
2 ਸਾਲ ਦੀ ਹੈ ਬੱਚੀ
ਅਵਤਾਰ ਸਿੰਘ ਅਟਾਰੀ ਪਿੰਡ ਬਾਗੜੀਆਂ ਦਾ ਰਹਿਣ ਵਾਲਾ ਸੀ। ਉਸ ਦੀ 2 ਸਾਲ ਦੀ ਬੇਟੀ ਹੈ। ਉਸ ਦੀ ਅਚਾਨਕ ਹੋਈ ਮੌਤ ਨਾਲ ਉਸ ਦੀ ਪਤਨੀ, ਮਾਤਾ, ਪਿਤਾ, ਭਰਾ ਅਤੇ ਭੈਣ ਵੀ ਸਦਮੇ ਵਿੱਚ ਹਨ।
ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ
ਅਵਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਅੰਤਿਮ ਸੰਸਕਾਰ ਸਮੇਂ ਪੂਰਾ ਪਿੰਡ ਇਕੱਠਾ ਹੋ ਗਿਆ ਸੀ ਅਤੇ ਸਾਰਿਆਂ ਦੀਆਂ ਅੱਖਾਂ ਨਮ ਸਨ। ਜਵਾਨਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸਲਾਮੀ ਵੀ ਦਿੱਤੀ।