ਪਾਕਿਸਤਾਨ ਦੇ ਦੂਰ-ਦੁਰਾਡੇ ਬਲੋਚਿਸਤਾਨ ਸੂਬੇ 'ਚ ਬੁੱਧਵਾਰ ਨੂੰ ਤੇਜ਼ ਰਫਤਾਰ ਨਾਲ ਜਾ ਰਹੀ ਇਕ ਬੱਸ ਖਾਈ 'ਚ ਡਿੱਗ ਗਈ। ਇਸ ਹਾਦਸੇ 'ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ। ਕਰੀਬ 22 ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਬਸੀਮਾ ਸਿਵਲ ਹਸਪਤਾਲ ਭੇਜਿਆ ਗਿਆ।
ਇਸ ਹਾਦਸੇ 'ਚ 28 ਲੋਕਾਂ ਦੀ ਮੌਤ ਹੋ ਗਈ
ਜਾਣਕਾਰੀ ਮੁਤਾਬਕ ਬੱਸ ਟੁਰਵਤ ਤੋਂ ਕਵੇਟਾ ਵੱਲ ਜਾ ਰਹੀ ਸੀ। ਫਿਰ ਹਾਦਸੇ ਦਾ ਸ਼ਿਕਾਰ ਹੋ ਗਈ । ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਤੋਂ ਕਰੀਬ 700 ਕਿਲੋਮੀਟਰ ਦੂਰ ਵਾਸ਼ੁਕ ਸ਼ਹਿਰ ਨੇੜੇ ਬੱਸ ਇੱਕ ਖਾਈ ਵਿੱਚ ਡਿੱਗ ਗਈ। ਰਿਪੋਰਟ ਮੁਤਾਬਕ ਇਹ ਹਾਦਸਾ ਤੇਜ਼ ਗੱਡੀ ਚਲਾਉਣ ਕਾਰਨ ਵਾਪਰਿਆ। ਜਦੋਂ ਕਿ ਇੱਕ ਹੋਰ ਰਿਪੋਰਟ ਅਨੁਸਾਰ ਇਹ ਹਾਦਸਾ ਬੱਸ ਦਾ ਟਾਇਰ ਫਟਣ ਨਾਲ ਵਾਪਰਿਆ ਹੈ। ਇਸ ਹਾਦਸੇ 'ਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ।
ਪ੍ਰਧਾਨ ਮੰਤਰੀ ਨੇ ਦੁੱਖ ਕੀਤਾ ਪ੍ਰਗਟ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਵਿਛੜੀਆਂ ਰੂਹਾਂ ਲਈ ਪ੍ਰਾਰਥਨਾ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਵੀ ਹਾਦਸੇ 'ਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਲਈ ਅਰਦਾਸ ਕੀਤੀ।