ਜਲੰਧਰ 'ਚ ਆਦਮਪੁਰ-ਹੁਸ਼ਿਆਰਪੁਰ ਰੋਡ 'ਤੇ ਖੇਤ 'ਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ਤੋਂ ਬਾਅਦ ਬੱਸ 'ਚ ਬੈਠੇ ਯਾਤਰੀਆਂ 'ਚ ਚੀਕ-ਚਿਹਾੜਾ ਮਚ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਬੱਸ 'ਚ ਬੈਠੇ ਯਾਤਰੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।
ਲੋਕਾਂ ਨੇ ਬੱਸ ਸਵਾਰਾਂ ਨੂੰ ਬਾਹਰ ਕੱਢਿਆ
ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਦੀ ਜਾਨ ਬਚਾਈ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਹਾਦਸੇ 'ਚ ਕੋਈ ਜ਼ਖਮੀ ਨਹੀਂ ਹੋਇਆ। ਇਸ ਹਾਦਸੇ 'ਚ ਕਈ ਯਾਤਰੀ ਜ਼ਖਮੀ ਹੋ ਗਏ ਹਨ।
ਡਰਾਈਵਰ ਮੌਕੇ ਤੋਂ ਫਰਾਰ
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫਤਾਰ ਬੱਸ ਕਾਰਨ ਵਾਪਰਿਆ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।