ਲੁਧਿਆਣਾ ਨੈਸ਼ਨਲ ਹਾਈਵੇ 'ਤੇ ਕਾਰ ਅਤੇ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਸਾਰੇ ਵਾਲ-ਵਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਕਾਰ ਤੇਜ਼ ਰਫਤਾਰ ਨਾਲ ਜਾ ਰਹੀ ਸੀ ਅਤੇ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਰੀਬ 3 ਵਜੇ ਵਾਪਰਿਆ।
ਬੱਸ ਸਵਾਰੀਆਂ ਨੂੰ ਉਤਾਰਨ ਲਈ ਖੜ੍ਹੀ ਸੀ
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਚਾਲਕ ਪਰਮੀਤ ਸਿੰਘ ਨੇ ਦੱਸਿਆ ਕਿ ਉਹ ਪਟਿਆਲਾ ਤੋਂ ਸਵਾਰੀਆਂ ਲੈ ਕੇ ਬਟਾਲਾ ਜਾ ਰਿਹਾ ਸੀ। ਇਸ ਦੌਰਾਨ ਸਵਾਰੀਆਂ ਨੂੰ ਉਤਾਰਨ ਲਈ ਬੱਸ ਨੂੰ ਸ਼ੇਰਪੁਰ ਚੌਕ ਨੇੜੇ ਰੋਕਿਆ ਸੀ ਕਿ ਜਿਵੇਂ ਹੀ ਬੱਸ ਅੱਗੇ ਵਧਣ ਲੱਗੀ ਤਾਂ ਇਕ ਤੇਜ਼ ਰਫਤਾਰ ਕਾਰ ਆਈ ਅਤੇ ਬੱਸ ਦੇ ਅਗਲੇ ਹਿੱਸੇ ਨਾਲ ਟਕਰਾ ਗਈ।
ਬ੍ਰੇਕ ਨਾ ਲੱਗਣ ਕਾਰਨ ਵਾਪਰਿਆ ਹਾਦਸਾ
ਉਨ੍ਹਾਂ ਅੱਗੇ ਦੱਸਿਆ ਕਿ ਕਾਰ ਦੀ ਰਫਤਾਰ ਬਹੁਤ ਤੇਜ਼ ਸੀ ਅਤੇ ਬ੍ਰੇਕ ਨਾ ਲੱਗਣ ਕਾਰਨ ਕਾਰ ਬੱਸ ਨਾਲ ਟਕਰਾ ਗਈ, ਜਿਸ ਤੋਂ ਬਾਅਦ ਕਾਰ ਪਲਟ ਗਈ। ਹਾਦਸੇ ਵਿੱਚ ਕਾਰ ਚਾਲਕ ਨੂੰ ਸੱਟਾਂ ਲੱਗੀਆਂ ਹਨ ਤੇ ਕਾਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ ਪਰ ਬੱਸ ਵਿੱਚ ਬੈਠੇ ਸਾਰੇ ਯਾਤਰੀ ਸੁਰੱਖਿਅਤ ਹਨ।