ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 104 ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ, ਜਿਸ ਤੋਂ ਬਾਅਦ US ਦਾ ਸੀ-147 ਜਹਾਜ਼ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈ ਕੇ ਅੰਮ੍ਰਿਤਸਰ ਲੈਂਡ ਕਰ ਚੁੱਕਾ ਹੈ। ਦੱਸ ਦੇਈਏ ਕਿ ਜਹਾਜ਼ ਵਿੱਚ 104 ਭਾਰਤੀ ਨਾਗਰਿਕ ਸਵਾਰ ਸਨ, ਜਿਨ੍ਹਾਂ ਵਿੱਚ 13 ਬੱਚੇ, 79 ਪੁਰਸ਼ ਅਤੇ 25 ਔਰਤਾਂ ਸ਼ਾਮਲ ਸਨ। ਅਮਰੀਕੀ ਦੂਤਾਵਾਸ ਦੇ ਇੱਕ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਹਵਾਈ ਅੱਡੇ ਦੇ ਆਲੇ-ਦੁਆਲੇ ਭਾਰੀ ਪੁਲਸ ਫੋਰਸ ਤਾਇਨਾਤ ਹੈ। ਇਸ ਦੇ ਨਾਲ ਹੀ, ਕਿਸੇ ਨੂੰ ਵੀ ਆਉਣ-ਜਾਣ ਦੀ ਇਜਾਜ਼ਤ ਨਹੀਂ ਹੈ। ਹੁਣ ਇਨ੍ਹਾਂ ਲੋਕਾਂ ਦੀ ਤਸਦੀਕ ਇੱਥੇ ਹੋਵੇਗੀ। ਦੂਜੇ ਪਾਸੇ, ਮੀਡੀਆ ਨੇ ਬੱਚਿਆਂ ਨੂੰ ਲੈਣ ਆਏ ਇੱਕ ਰਿਸ਼ਤੇਦਾਰ ਨਾਲ ਗੱਲ ਕੀਤੀ। ਇਸ ਦੌਰਾਨ ਪੀੜਤ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਬੱਚੇ ਨੂੰ ਹਵਾਈ ਅੱਡੇ ਤੋਂ ਲੈਣ ਆਇਆ ਸੀ।
ਮੀਡੀਆ 'ਤੇ ਦੋਸ਼ ਲਗਾਉਂਦੇ ਹੋਏ ਉਕਤ ਨੇ ਕਿਹਾ ਕਿ ਉਨ੍ਹਾਂ ਕਾਰਨ ਹੁਣ ਉਸ ਨੂੰ ਆਪਣੇ ਬੱਚੇ ਨੂੰ ਲੈਣ ਲਈ ਪੁਲਸ ਸਟੇਸ਼ਨ ਜਾਣਾ ਪਵੇਗਾ। ਪੀੜਤ ਦਾ ਕਹਿਣਾ ਹੈ ਕਿ ਪੁਲਸ ਬੱਚੇ ਨੂੰ ਜਾਂਚ ਲਈ ਥਾਣੇ ਲੈ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਸਮੇਂ ਅਨੁਸਾਰ ਇਹ ਜਹਾਜ਼ 4 ਫਰਵਰੀ ਨੂੰ ਸਵੇਰੇ 3 ਵਜੇ ਅਮਰੀਕਾ ਤੋਂ ਰਵਾਨਾ ਹੋਇਆ ਸੀ।