• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੰਗਰੂਰ 'ਚ ਕੀਟਨਾਸ਼ਕਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

8/9/2024 2:40:08 PM Gurpreet Singh     Sangrur news, terrible fire broke out in sangrur, fire Birgade, Punjab news    ਸੰਗਰੂਰ 'ਚ ਕੀਟਨਾਸ਼ਕਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ 

ਸੰਗਰੂਰ ਵਿਚ ਕੀਟਨਾਸ਼ਕ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦੱਸ ਦੇਈਏ ਕਿ ਜ਼ਿਲ੍ਹੇ ਦੇ ਭਵਾਨੀਗੜ੍ਹ ਵਿੱਚ ਸੰਗਰੂਰ ਰੋਡ ’ਤੇ ਸਥਿਤ ਦੋ ਮੰਜ਼ਿਲਾ ਕੀਟਨਾਸ਼ਕ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਣ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕੀਟਨਾਸ਼ਕਾਂ ਨੂੰ ਅੱਗ ਲੱਗਣ ਕਾਰਨ ਦੁਕਾਨ 'ਚ ਗੈਸ ਫੈਲ ਗਈ।

ਧਮਾਕੇ ਨਾਲ ਸ਼ਟਰ ਉਖੜਿਆ

ਕੀਟਨਾਸ਼ਕਾਂ ਨੂੰ ਅੱਗ ਲੱਗਣ ਕਾਰਣ ਦੁਕਾਨ ਅੰਦਰ ਗੈਸ ਫੈਲ ਗਈ , ਜਿਸ ਦੇ ਧਮਾਕੇ ਨਾਲ ਦੁਕਾਨ ਦਾ ਸ਼ਟਰ ਉਖੜ ਗਿਆ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਕੀ ਕਹਿਣੈ ਹੈ ਦੁਕਾਨ ਮਾਲਕ ਦਾ

ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਜੁਝਾਰ ਸਿੰਘ ਪੁੱਤਰ ਸਮਸ਼ੇਰ ਸਿੰਘ ਨੇ ਦੱਸਿਆ ਕਿ ਸੰਗਰੂਰ ਰੋਡ 'ਤੇ ਨੈਸ਼ਨਲ ਹਾਈਵੇਅ ਦੇ ਸਰਵਿਸ ਰੋਡ 'ਤੇ ਉਨ੍ਹਾਂ ਦੀ ਕੀਟਨਾਸ਼ਕ ਦੀ ਦੁਕਾਨ ਨੂੰ ਦੇਰ ਰਾਤ ਅਚਾਨਕ ਅੱਗ ਲੱਗ ਗਈ। ਰਾਤ ਕਰੀਬ 3 ਵਜੇ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਅੰਦਰ ਰੱਖਿਆ ਕੀਟਨਾਸ਼ਕ, ਏ.ਸੀ ਅਤੇ ਫਰਨੀਚਰ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਗ ਨਾਲ ਸੜੇ ਕੀਟਨਾਸ਼ਕਾਂ ਨੇ ਦੁਕਾਨ ਦੇ ਅੰਦਰ ਗੈਸ ਪੈਦਾ ਕੀਤੀ ਅਤੇ ਫਿਰ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਕਾਰਨ ਦੁਕਾਨ ਦਾ ਸ਼ਟਰ ਉਖੜ ਗਿਆ ਅਤੇ ਦੁਕਾਨ ਦੇ ਅੰਦਰ ਦਾ ਸ਼ੀਸ਼ਾ ਟੁੱਟ ਗਿਆ।

ਫਾਇਰ ਬ੍ਰਿਗੇਡ ਨੇ ਪਾਇਆ ਕਾਬੂ 

ਉਨ੍ਹਾਂ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਜਾਗ ਗਏ ਅਤੇ ਉਨ੍ਹਾਂ ਨੇ ਦੁਕਾਨ ਦੀ ਦੂਜੀ ਮੰਜ਼ਿਲ ਤੋਂ ਤੇਜ਼ ਅੱਗ ਦੀਆਂ ਲਪਟਾਂ ਅਤੇ ਧੂੰਆਂ ਉੱਠਦਾ ਦੇਖ ਕੇ ਅੱਗ ਲੱਗਣ ਦੀ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਦੀ ਸੂਚਨਾ ਦੇ ਆਧਾਰ 'ਤੇ ਸੁਨਾਮ ਅਤੇ ਸੰਗਰੂਰ ਤੋਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਜੁਝਾਰ ਸਿੰਘ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਅਤੇ ਇਸ ਅੱਗ ਦੀ ਘਟਨਾ ਵਿੱਚ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਸ਼ਹਿਰ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਦੁਕਾਨਦਾਰ ਦੀ ਵੱਧ ਤੋਂ ਵੱਧ ਵਿੱਤੀ ਸਹਾਇਤਾ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਫਾਇਰ ਬ੍ਰਿਗੇਡ ਸਟੇਸ਼ਨ ਵੀ ਸਥਾਪਤ ਕੀਤਾ ਜਾਵੇ।

'Sangrur news','terrible fire broke out in sangrur','fire Birgade','Punjab news'

Please Comment Here

Similar Post You May Like

Recent Post

  • ਜਲੰਧਰ 'ਚ ਤੁਰਕੀ ਸੇਬਾਂ ਦਾ ਬਾਈਕਾਟ, ਭਾਰਤ ਵਿਰੁੱਧ ਪਾਕਿਸਤਾਨ ਦਾ ਕੀਤਾ ਸੀ ਸਮਰਥਨ...

  • ਦੁੱਧ ਹੋਇਆ ਮਹਿੰਗਾ, ਇਸ ਤਰੀਕ ਤੋਂ ਇੰਨੇ ਰੁਪਏ ਵਧ ਜਾਣਗੀਆਂ ਕੀਮਤਾਂ...

  • ਅਧਿਆਪਕ ਨੇ ਨਰਸਰੀ ਕਲਾਸ ਦੇ ਬੱਚੇ ਨੂੰ ਜੜ੍ਹਿਆ ਥੱਪੜ, ਤੜਪ-ਤੜਪ ਕੇ ਹੋ ਗਈ ਮੌ.ਤ...

  • PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਲੜਕੀਆਂ ਨੇ ਮਾਰੀ ਬਾਜ਼ੀ, ਫਰੀਦਕੋਟ ਦੀ ਅਕਸ਼ਨੂਰ ਕੌਰ ਨੇ ਕੀਤਾ ਟਾਪ...

  • ATP ਸੁਖਦੇਵ ਵਸ਼ਿਸ਼ਠ ਤੋਂ ਪੁੱਛਗਿੱਛ ਦੌਰਾਨ ਹੋਏ ਕਈ ਖੁਲਾਸੇ, ਰਾਜਨੀਤੀ ਤੇ ਮੀਡੀਆ 'ਚ ਹਲਚਲ ਤੇਜ਼...

  • ਤਰਨਤਾਰਨ 'ਚ ਨਸ਼ਾ ਤਸਕਰ ਗ੍ਰਿਫ਼ਤਾਰ, 85 ਕਿਲੋ ਹੈਰੋਇਨ ਬਰਾਮਦ ...

  • ਫਿਰ ਸਤਾਉਣ ਲੱਗਾ ਕੋਰੋਨਾ ਦਾ ਡਰ, ਇਨ੍ਹਾਂ ਦੇਸ਼ਾਂ 'ਚ ਵੱਧਣ ਲੱਗੇ Covid -19 ਦੇ ਮਾਮਲੇ ...

  • ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਦੇ ਘਰ 'ਤੇ ਚੱਲੀਆਂ ਗੋਲੀਆਂ, 6 ਤੋਂ 7 ਰਾਉਂਡ ਫਾਇਰ ਕੀਤੇ ...

  • ਜਲੰਧਰ ਤੋਂ ਗੁਜਰਾਤ ਪੁਲਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ, ਸਾਈਬਰ ਧੋਖਾਧੜੀ ਨਾਲ ਸਬੰਧਤ ਹੈ ਮਾਮਲਾ ...

  • ਅੱਜ ਬਿਜਲੀ ਰਹੇਗੀ ਬੰਦ, ਇੰਨੇ ਘੰਟਿਆਂ ਦਾ ਲੱਗੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY