ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਕਿ ਸਕਰੈਪ (ਕਬਾੜ) ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਹ ਘਟਨਾ ਗਿੱਲ ਚੌਕ, ਐਚਡੀਐਫਸੀ ਬੈਂਕ ਵਾਲੀ ਗਲੀ ਵਿੱਚ ਸਥਿਤ ਗਿੱਲ ਮਾਰਕੀਟ ਦੀ ਹੈ ਜਿਥੇ ਕਿ ਅੱਗ ਸਵੇਰੇ 7 ਵਜੇ ਦੇ ਕਰੀਬ ਲੱਗੀ।
ਫਾਇਰ ਬ੍ਰਿਗੇਡ ਨੂੰ ਦਿੱਤੀ ਸੂਚਨਾ
ਸਵੇਰੇ ਇੱਕ ਰਾਹਗੀਰ ਨੇ ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਤੁਰੰਤ ਅਲਾਰਮ ਵੱਜਿਆ। ਆਸ-ਪਾਸ ਦੇ ਲੋਕਾਂ ਨੇ ਗੋਦਾਮ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਪੁਲਸ ਵੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਤੇ ਕੁਝ ਹੀ ਦੇਰ 'ਚ ਅੱਗ ਉਤੇ ਕਾਬੂ ਪਾ ਲਿਆ ਗਿਆ।
ਅੱਗ ਕਿਸ ਮੰਜ਼ਿਲ ਤੋਂ ਲੱਗੀ ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਵਧਦੀ ਅੱਗ ਕਾਰਨ ਲੋਕਾਂ ਨੂੰ ਆਸ-ਪਾਸ ਦੀਆਂ ਇਮਾਰਤਾਂ ਤੋਂ ਬਾਹਰ ਨਿਕਲਣ ਲਈ ਕਿਹਾ ਗਿਆ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ।
ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ
ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਦਫ਼ਤਰ ਸਥਾਨਕ ਅੱਡਾ ਤੋਂ ਕਰੀਬ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਪੁੱਜੀਆਂ ਹਨ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਅੱਗ ਲੱਗਣ ਕਾਰਨ ਗੋਦਾਮ ਸੜ ਕੇ ਸੁਆਹ ਹੋ ਗਿਆ।