ਜਲੰਧਰ 'ਚ ਸਵੇਰੇ-ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ| ਇਹ ਹਾਦਸਾ ਲਾਂਬੜਾ ਤੋਂ ਨਕੋਦਰ ਸੜਕ 'ਤੇ ਵਾਪਰਿਆ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ 'ਚ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸੜਕ ਹਾਦਸਾ ਪ੍ਰਤਾਪੁਰਾ ਚੌਕੀ ਦੇ ਅਧੀਨ ਆਉਂਦੇ ਖੇਤਰ 'ਚ ਵਾਪਰਿਆ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ 4 ਲੋਕ ਜ਼ਖਮੀ ਹੋਏ ਹਨ, ਜਿਸ ਵਿੱਚ 2 ਦੀ ਮੌਤ ਹੋ ਗਈ ਹੈ, ਜਦੋਂ ਕਿ ਪੁਲਿਸ 2 ਹੋਰ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।