ਜਲੰਧਰ ਦੇ ਦਿਲਕੁਸ਼ਾ ਬਾਜ਼ਾਰ 'ਚ ਲੋਕਾਂ ਨੇ ਐਕਟਿਵਾ ਚੋਰੀ ਕਰਨ ਵਾਲੇ ਚੋਰ ਨੂੰ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀ ਦਾ ਨਾਂ ਬਬਲੂ ਦੱਸਿਆ ਜਾ ਰਿਹਾ ਹੈ। ਬਬਲੂ ਨੇ ਕਿਹਾ ਕਿ ਉਹ ਚੋਰੀ ਕਰਨ ਨਹੀਂ ਆਇਆ ਹੈ। ਪਰ ਮੌਕੇ 'ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਬਬਲੂ ਕੋਲੋਂ ਐਕਟਿਵਾ ਦੀ ਡੁਪਲੀਕੇਟ ਚਾਬੀ ਬਰਾਮਦ ਹੋਈ ਹੈ। ਇਸ ਦੌਰਾਨ ਲੋਕਾਂ ਨੇ ਕਾਬੂ ਕੀਤੇ ਵਿਅਕਤੀ ਦੀ ਛਿੱਤਰ ਪਰੇਡ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ।
ਕਈ ਵਾਰ ਹੋ ਚੁੱਕੀਆਂ ਚੋਰੀ ਦੀਆਂ ਵਾਰਦਾਤਾਂ
ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਇਸ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਪਹਿਲਾਂ ਵੀ ਕਈ ਵਾਰ ਵਾਹਨ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਉਂਦੇ-ਜਾਂਦੇ ਰਹਿੰਦੇ ਹਨ। ਪਰ ਦਿਨ ਦਿਹਾੜੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਐਕਟਿਵਾ ਚੋਰੀ ਹੋਣ ਦੀ ਘਟਨਾ ਵੱਡੇ ਸਵਾਲ ਖੜ੍ਹੇ ਕਰ ਰਹੀ ਹੈ।
ਸ਼ਰੇਆਮ ਐਕਟਿਵਾ ਚੋਰੀ ਕਰਦਾ ਫੜਿਆ ਗਿਆ ਦੋਸ਼ੀ
ਦੱਸਿਆ ਜਾ ਰਿਹਾ ਹੈ ਕਿ ਬਬਲੂ ਸ਼ਰੇਆਮ ਐਕਟਿਵਾ ਚੋਰੀ ਕਰਦਾ ਫੜਿਆ ਗਿਆ ਹੈ। ਡੁਪਲੀਕੇਟ ਚਾਬੀ ਵੀ ਬਰਾਮਦ ਕੀਤੀ ਗਈ ਹੈ। ਚੋਰ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ। ਚੋਰ ਨੇ ਕਿਹਾ ਕਿ ਉਹ ਬੇਕਸੂਰ ਹੈ ਅਤੇ ਜੇਕਰ ਉਸ ਨੂੰ ਕੁਝ ਹੋਇਆ ਤਾਂ ਉਹ ਸ਼ਿਕਾਇਤ 'ਚ ਸਾਰੇ ਲੋਕਾਂ ਦੇ ਨਾਂ ਲਿਖਵਾਏਗਾ। ਜਿਸ ਤੋਂ ਬਾਅਦ ਚੋਰ ਸੜਕ 'ਤੇ ਲੇਟ ਗਿਆ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਕੁੱਟਮਾਰ ਕਾਰਨ ਜ਼ਖਮੀ ਹੋਇਆ ਹੈ, ਪਹਿਲਾਂ ਉਸ ਦਾ ਹਸਪਤਾਲ 'ਚ ਇਲਾਜ ਕਰਵਾਇਆ ਜਾਵੇਗਾ, ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।