ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ 5 ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਲੁਧਿਆਣਾ 'ਚ ਇਕ ਐਂਡੇਵਰ ਕਾਰ ਅਤੇ ਬੋਲੈਰੋ ਵਿਚਾਲੇ ਟੱਕਰ ਹੋ ਗਈ। ਦੋਵੇਂ ਵਾਹਨ ਤੇਜ਼ ਰਫਤਾਰ ਨਾਲ ਜਾ ਰਹੇ ਸਨ। ਇਹ ਹਾਦਸਾ ਘਟਨਾ ਵਾਲੀ ਥਾਂ ਤੋਂ ਕੁਝ ਦੂਰੀ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਿਆ। ਇਸ ਹਾਦਸੇ 'ਚ ਤਿੰਨ ਨੌਜਵਾਨ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਮਹੇਸ਼ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਉਸ ਦਾ ਭਤੀਜਾ ਨਯਨ ਆਪਣੇ 4 ਹੋਰ ਦੋਸਤਾਂ ਨਾਲ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਘਰ ਆ ਰਿਹਾ ਸੀ। ਇਸ ਦੌਰਾਨ ਉਹ ਦਸਮੇਸ਼ ਨਗਰ 'ਚ ਚਾਹ ਦੀ ਦੁਕਾਨ 'ਤੇ ਚਾਹ ਪੀਣ ਜਾ ਰਹੇ ਸਨ । ਪਰ ਅਚਾਨਕ ਉਸਦੀ ਐਂਡੇਵਰ ਕਾਰ ਸੜਕ 'ਤੇ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਬੋਲੈਰੋ ਕਾਰ ਨਾਲ ਟਕਰਾ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਘਟਨਾ ਸਥਾਨ ਤੋਂ ਕੁਝ ਦੂਰੀ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਬੋਲੈਰੋ ਚਾਲਕ ਸੌਂ ਗਿਆ ਸੀ ਜਾਂ ਸ਼ਰਾਬ ਪੀ ਰਿਹਾ ਸੀ। ਬੋਲੈਰੋ ਚਾਲਕ ਮਾਨਸਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।