ਦਿੱਲੀ 'ਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਸ਼ਾਮ 5.30 ਵਜੇ ਡਿਵਾਈਡਰ 'ਤੇ ਸੁੱਤੇ ਪਏ ਪੰਜ ਵਿਅਕਤੀਆਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ। ਜਿਸ 'ਚ ਪੰਜੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰ ਨੇ 3 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਮੁਤਾਬਕ ਹਾਦਸੇ 'ਚ 2 ਲੋਕ ਗੰਭੀਰ ਰੂਪ 'ਚ ਜ਼ਖਮੀ ਹਨ। ਜਿਨ੍ਹਾਂ ਨੂੰ ਜੀਟੀਬੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਨਾਂ ਅਤੇ ਉਮਰ ਦਾ ਪਤਾ ਲਗਾਉਣ 'ਚ ਲੱਗੀ ਹੋਈ ਹੈ।
ਅੱਪਡੇਟ ਜਾਰੀ ਹੈ...