ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਏਪੀ ਢਿੱਲੋਂ ਦੇ ਵਿਵਾਦ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਦੋਹਾਂ ਸਿਤਾਰਿਆਂ ਵਿਚਾਲੇ ਸ਼ਬਦੀ ਜੰਗ ਛਿੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਇਕ-ਦੂਜੇ ਖਿਲਾਫ ਪੋਸਟ ਵਾਇਰਲ ਹੋ ਰਹੀਆਂ ਹਨ। ਦਰਅਸਲ, ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਏਪੀ ਢਿੱਲੋਂ ਨੇ ਚੰਡੀਗੜ੍ਹ ਵਿੱਚ ਆਪਣੇ ਕੰਸਰਟ ਦੌਰਾਨ ਦਿਲਜੀਤ ਦੋਸਾਂਝ 'ਤੇ ਚੁਟਕੀ ਲਈ। ਇਸ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਸ ਨੂੰ ਲੈ ਕੇ ਦੋਵਾਂ ਗਾਇਕਾਂ ਦੇ ਪ੍ਰਸ਼ੰਸਕਾਂ ਵਿਚਾਲੇ ਬਹਿਸ ਵੀ ਸ਼ੁਰੂ ਹੋ ਗਈ ਹੈ।
ਏਪੀ ਢਿੱਲੋਂ ਨੇ ਵਿਵਾਦ ਕੀਤਾ ਸ਼ੁਰੂ
ਦੱਸ ਦੇਈਏ ਕਿ ਇੰਦੌਰ ਕੰਸਰਟ 'ਚ ਦਿਲਜੀਤ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਦੋ ਭਰਾ ਕਰਨ ਔਜਲਾ ਤੇ ਏਪੀ ਢਿੱਲੋਂ ਭਾਰਤ 'ਚ ਟੂਰ ਸ਼ੁਰੂ ਕਰਨਗੇ। ਇਸ ਬਿਆਨ 'ਤੇ ਏਪੀ ਢਿੱਲੋਂ ਨੇ ਆਪਣੇ ਸਮਾਗਮ 'ਚ ਕਿਹਾ ਕਿ 'ਪਹਿਲਾਂ ਮੈਨੂੰ ਇੰਸਟਾਗ੍ਰਾਮ 'ਤੇ ਅਨਬਲੌਕ ਕਰੋ ਅਤੇ ਫਿਰ ਮੇਰੇ ਨਾਲ ਗੱਲ ਕਰੋ।'
ਦਿਲਜੀਤ ਨੇ ਜਵਾਬ ਦਿੱਤਾ
ਇਸ ਤੋਂ ਬਾਅਦ ਦਿਲਜੀਤ ਨੇ ਵੀ ਜਵਾਬ ਦਿੱਤਾ ਅਤੇ ਇੰਸਟਾਗ੍ਰਾਮ ਸਟੋਰੀ 'ਤੇ ਇਕ ਨੋਟ ਸ਼ੇਅਰ ਕੀਤਾ। ਇਸ ਵਿੱਚ ਉਨ੍ਹਾਂ ਨੇ ਲਿਖਿਆ, "ਮੈਂ ਤੁਹਾਨੂੰ ਕਦੇ ਬਲੌਕ ਨਹੀਂ ਕੀਤਾ, ਮੇਰੇ ਦੋਸਤ ਮੇਰੇ ਪੰਗੇ ਸਰਕਾਰਾਂ ਨਾਲ ਹੋ ਸਕਦੇ ਆ..ਕਲਾਕਾਰਾਂ ਨਾਲ ਨੀ।"
ਏਪੀ ਢਿੱਲੋਂ ਨੇ ਫਿਰ ਤਿੱਖੀ ਪ੍ਰਤੀਕਿਰਿਆ ਦਿੱਤੀ
ਇਸ ਤੋਂ ਬਾਅਦ ਏਪੀ ਢਿੱਲੋਂ ਨੇ ਦਿਲਜੀਤ ਵੱਲੋਂ ਬਲਾਕ ਕਰਨ ਦੇ ਸਬੂਤ ਸਾਂਝੇ ਕਰਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।