ਜੈਪੁਰ ਹਵਾਈ ਅੱਡੇ 'ਤੇ ਸਪਾਈਸਜੈੱਟ ਦੀ ਕਰਮਚਾਰੀ ਔਰਤ ਨੇ CISF ਜਵਾਨ ਨੂੰ ਥੱਪੜ ਮਾਰ ਦਿੱਤਾ। ਏਅਰਪੋਰਟ 'ਤੇ ਥੱਪੜ ਮਾਰਨ ਦਾ ਇਹ ਦੂਜਾ ਮਾਮਲਾ ਹੈ, ਇਸ ਤੋਂ ਪਹਿਲਾਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਮਹਿਲਾ ਸੁਰੱਖਿਆ ਕਰਮਚਾਰੀ ਨੇ ਥੱਪੜ ਮਾਰਿਆ ਸੀ। ਪਰ ਇੱਥੇ ਇੱਕ ਔਰਤ ਨੇ ਸੀਆਈਐਸਐਫ ਦੇ ਜਵਾਨ ਨਾਲ ਗੱਲ ਕਰਦਿਆਂ ਥੱਪੜ ਮਾਰ ਦਿੱਤਾ।
ਸੁਰੱਖਿਆ ਜਾਂਚ ਦੇ ਦੌਰਾਨ ਸਪਾਈਸ ਜੈੱਟ ਦੀ ਫੂਡ ਸੁਪਰਵਾਈਜ਼ਰ ਅਨੁਰਾਧਾ ਰਾਣੀ ਨੂੰ ਸਹਾਇਕ ਸਬ-ਇੰਸਪੈਕਟਰ ਗਿਰੀਰਾਜ ਪ੍ਰਸਾਦ ਨੇ ਰੋਕ ਲਿਆ। ਦੱਸਿਆ ਗਿਆ ਕਿ ਉਸ ਕੋਲ ਵਾਹਨ ਗੇਟ ਨੂੰ ਵਰਤਣ ਦੀ ਇਜਾਜ਼ਤ ਨਹੀਂ ਸੀ। ਜਾਣਕਾਰੀ ਮਿਲੀ ਹੈ ਕਿ ਸੀਆਈਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਏਅਰਲਾਈਨ ਦੇ ਕਰਮਚਾਰੀਆਂ ਨੂੰ ਦੂਜੇ ਗੇਟ ਰਾਹੀਂ ਜਾਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਥੱਪੜ ਮਾਰ ਦਿੱਤਾ।
ਔਰਤ ਖਿਲਾਫ ਮਾਮਲਾ ਦਰਜ
ਇਸ ਤੋਂ ਬਾਅਦ ਅਨੁਰਾਧਾ ਰਾਣੀ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਫਿਲਹਾਲ ਜਾਂਚ ਚੱਲ ਰਹੀ ਹੈ। ਇੱਕ ਸੀਸੀਟੀਵੀ ਵੀਡੀਓ ਕਲਿੱਪ ਵਿੱਚ ਸੀਆਈਐਸਐਫ ਅਧਿਕਾਰੀ ਔਰਤ ਨਾਲ ਗੱਲ ਕਰਦਾ ਦਿਖਾਈ ਦੇ ਰਿਹਾ ਹੈ। ਫਿਰ ਅਚਾਨਕ ਔਰਤ ਦੋ ਕਦਮ ਅੱਗੇ ਵਧਦੀ ਹੈ ਅਤੇ ਫਿਰ CISF ਜਵਾਨ ਨੂੰ ਥੱਪੜ ਮਾਰ ਦਿੰਦੀ ਹੈ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ਉਸ ਨੂੰ ਇਕ ਪਾਸੇ ਲੈ ਜਾਂਦੀ ਹੈ।
ਡੀਸੀਪੀ ਕਵਿੰਦਰ ਸਿੰਘ ਨੇ ਦੱਸਿਆ ਕਿ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਬਿਆਨ ਲਏ ਜਾ ਰਹੇ ਹਨ। ਔਰਤ ਨੇ ਸ਼ਿਕਾਇਤ ਵੀ ਦਰਜ ਕਰਵਾਈ ਹੈ। ਅਸੀਂ ਤੱਥਾਂ ਦੀ ਜਾਂਚ ਕਰ ਰਹੇ ਹਾਂ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਸੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਹੈ ਵਾਇਰਲ
ਦੱਸ ਦੇਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਨੇਟੀਜ਼ਨ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕਰ ਰਹੇ ਹਨ। ਇਸ ਸਬੰਧੀ ਲੋਕਾਂ ਦੇ ਵੱਖ-ਵੱਖ ਫੀਡਬੈਕ ਵੀ ਆ ਰਹੇ ਹਨ। ਕੁਝ ਕਹਿ ਰਹੇ ਹਨ ਕਿ ਇਸ ਘਟਨਾ 'ਚ ਔਰਤ ਸਹੀ ਹੈ ਜਦਕਿ ਕੁਝ ਕਹਿ ਰਹੇ ਹਨ ਕਿ ਔਰਤ 'ਤੇ ਕਾਰਵਾਈ ਹੋਣੀ ਚਾਹੀਦੀ ਹੈ।