ਜਲੰਧਰ 'ਚ ਤੜਕੇ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿੱਥੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਨਕੋਦਰ ਚੌਕ ਨੂੰ ਜਾਂਦੇ ਰਸਤੇ ਵਿੱਚ ਨਗਰ ਨਿਗਮ ਦੀ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ ਪਰ ਰਸਤੇ 'ਚ ਹਾਦਸਾ ਹੋ ਗਿਆ।
ਮ੍ਰਿਤਕ ਦੀ ਪਛਾਣ ਹੋਈ
ਮ੍ਰਿਤਕ ਦੀ ਪਛਾਣ ਰਾਹੁਲ ਵਾਸੀ ਲਾਂਬੜਾ ਵਜੋਂ ਹੋਈ ਹੈ। ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਭਾਰਗੋ ਕੈਂਪ ਥਾਣੇ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਵਾਹਨ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।