ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਬੁਲੇਟ ਸਵਾਰ ਨੌਜਵਾਨ ਦਾ ਐਕਸੀਡੈਂਟ ਹੋ ਗਿਆ। ਹਾਦਸਾ ਇੰਨਾ ਦਰਦਨਾਕ ਸੀ ਕਿ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਗੱਡੀ ਨਾਲ ਟੱਕਰ ਹੋਈ ਉਹ ਵਾਹਨ ਚਾਲਕ ਮੌਕੇ 'ਤੇ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ।
ਬੇਟੇ ਦੀ ਲਾਸ਼ ਦੇਖ ਬੇਸੁਧ ਹੋਈ ਮਾਂ
ਇਸ ਘਟਨਾ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚ ਗਏ। ਬੇਟੇ ਦੀ ਲਾਸ਼ ਦੇਖ ਕੇ ਮਾਤਾ-ਪਿਤਾ ਦੋਵੇਂ ਰੋਣ ਲੱਗੇ | ਰੋਂਦੇ-ਰੋਂਦੇ ਮ੍ਰਿਤਕ ਦੀ ਮਾਂ ਬੇਸੁਧ ਹੋ ਗਈ।
ਰੱਖੜ ਪੁੰਨਿਆ 'ਤੇ ਜਾ ਰਿਹਾ ਸੀ ਬਾਬਾ ਬਕਾਲਾ
ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਆਪਣੇ ਬੁਲੇਟ 'ਤੇ ਸਵਾਰ ਹੋ ਕੇ ਰੱਖੜ ਪੁੰਨਿਆ 'ਤੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਗੋਲਡਨ ਗੇਟ ਨੇੜੇ ਉਸ ਨਾਲ ਇਹ ਹਾਦਸਾ ਵਾਪਰ ਗਿਆ।
10 ਦਿਨਾਂ ਬਾਅਦ ਜਾਣਾ ਸੀ ਨਿਊਜ਼ੀਲੈਂਡ
ਪੁਲਿਸ ਨੇ ਅੱਗੇ ਦੱਸਿਆ ਕਿ ਮਨਪ੍ਰੀਤ ਨੂੰ ਨਿਊਜ਼ੀਲੈਂਡ ਦਾ ਵੀਜ਼ਾ ਮਿਲ ਗਿਆ ਸੀ ਅਤੇ 10 ਦਿਨਾਂ ਬਾਅਦ ਉਸਨੇ ਜਾਣਾ ਸੀ। 30 ਤਰੀਕ ਨੂੰ ਉਸ ਦੀ ਫਲਾਈਟ ਸੀ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।