ਖਬਰਿਸਤਾਨ ਨੈੱਟਵਰਕ- ਅਮਰੀਕਾ ਤੋਂ ਆਈ ਮੰਦਭਾਗੀ ਖਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ, ਜਿਥੇ ਅਮਰੀਕਾ ਗਏ ਪੁੱਤ ਦੀ ਮੌਤ ਦੀ ਖਬਰ ਮਿਲੀ।ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ।
8 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਜਾਣਕਾਰੀ ਅਨੁਸਾਰ ਰਣਜੀਤ ਸਿੰਘ ਕਰੀਬ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ, ਉਹ ਕਮਾਈ ਕਰਨ ਦੇ ਮਨਸੂਬੇ ਨੂੰ ਲੈ ਕੇ ਅਮਰੀਕਾ ਆਇਆ ਸੀ ਪਰ ਉਥੇ ਉਸ ਨੂੰ ਕੈਂਸਰ ਦੀ ਬੀਮਾਰੀ ਨੇ ਘੇਰਾ ਪਾ ਲਿਆ, ਜਿਥੇ ਹਸਪਤਾਲ ’ਚ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਮ੍ਰਿਤਕ ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਨਾਲ ਸਬੰਧਤ ਸੀ, ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਛਾ ਗਿਆ।