ਲੁਧਿਆਣਾ ਦੇ ਰੇਲਵੇ ਸਟੇਸ਼ਨ ਨੇੜੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 22 ਸਾਲਾ ਕਮਲ ਵਜੋਂ ਹੋਈ ਹੈ। ਝਗੜੇ ਕਾਰਨ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਦਰਅਸਲ ਸਟੇਸ਼ਨ ਦੇ ਬਾਹਰ ਸ਼ਰਾਬ ਦੀਆਂ ਦੁਕਾਨਾਂ ਸਾਰੀ ਰਾਤ ਖੁੱਲ੍ਹੀਆਂ ਰਹਿੰਦੀਆਂ ਹਨ। ਅੱਜ ਸਵੇਰੇ 4 ਵਜੇ ਕਮਲ ਬੀਅਰ ਲੈਣ ਗਿਆ ਸੀ, ਜਿੱਥੇ ਬੀਅਰ ਨੂੰ ਲੈ ਕੇ ਉਸ ਦੀ ਇਕ ਨੌਜਵਾਨ ਨਾਲ ਬਹਿਸ ਹੋ ਗਈ।
8 ਤੋਂ 10 ਦੋਸਤਾਂ ਨੂੰ ਬੁਲਾ ਕੇ ਕੀਤਾ ਹਮਲਾ
ਝਗੜਾ ਇੰਨਾ ਵੱਧ ਗਿਆ ਕਿ ਇਕ ਨੌਜਵਾਨ ਨੇ ਆਪਣੇ 8 ਤੋਂ 10 ਦੋਸਤਾਂ ਨੂੰ ਮੌਕੇ 'ਤੇ ਬੁਲਾ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਕਮਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਕਮਲ ਦੇ ਦੋ ਦੋਸਤ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ 'ਤੇ ਪਹੁੰਚ ਗਈ।
ਪੁਲਿਸ ਨੇ ਹਮਲਾਵਰਾਂ ਨੂੰ ਕੀਤਾ ਗ੍ਰਿਫਤਾਰ
ਹਾਲਾਂਕਿ ਉਦੋਂ ਤੱਕ ਕਮਲ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਗੁਰੂ ਅਰਜਨ ਦੇਵ ਨਗਰ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਸ ਨੇ ਹਮਲਾਵਰਾਂ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।