ਗੁਰਦਾਸਪੁਰ 'ਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਹ ਘਟਨਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ 'ਚ ਵਾਪਰੀ।
ਫ਼ੋਨ ਕਰ ਬੁਲਾਇਆ ਬਾਹਰ
ਮ੍ਰਿਤਕ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਕਾਲੂ ਨਾਂ ਦੇ ਲੜਕੇ ਨੇ ਫੋਨ ਕਰਕੇ ਦਾਣਾ ਮੰਡੀ 'ਚ ਆਉਣ ਲਈ ਕਿਹਾ। ਉਹ ਉਥੇ ਚਲਾ ਗਿਆ। ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ |
ਪੁਲਿਸ ਕਰ ਰਹੀ ਹੈ ਜਾਂਚ
ਜਿਸ ਤੋਂ ਬਾਅਦ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਬੁਰਾ ਹਾਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।