ਜਲੰਧਰ ਜ਼ਿਲ੍ਹੇ ਦੇ ਨਕੋਦਰ ਅਧੀਨ ਪੈਂਦੇ ਪਿੰਡ ਉੱਗੀ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਕਿੰਦੀ ਪੁੱਤਰ ਗੁਰਚਰਨ ਦਾਸ ਵਾਸੀ ਉੱਗੀ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਆਪਣੇ ਲੜਕੇ ਦੇ ਕਤਲ ਨੂੰ ਲੈ ਕੇ ਪੁਲਸ ਕੋਲੋ ਇਨਸਾਫ ਦੀ ਮੰਗ ਕੀਤੀ ਹੈ।
ਮ੍ਰਿਤਕ ਦੇ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਪੁਲਸ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰੇ, ਜਦੋਂ ਤੱਕ ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ, ਉਹ ਆਪਣੇ ਬੇਟੇ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਦੌਰਾਨ ਥਾਣਾ ਸਦਰ ਦੇ ਮੁਖੀ ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।