ਜਲੰਧਰ ਦੀ ਘਾਹ ਮੰਡੀ ਵਿੱਚ ਦੁਸਹਿਰੇ ਮੌਕੇ ਘਾਹ ਮੰਡੀ ਦੇ ਐਸਐਚਓ ਭੂਸ਼ਨ ਦਾ ਕਮੇਟੀ ਪ੍ਰਧਾਨ ਦੇ ਕਰੀਬੀ ਰਿਸ਼ਤੇਦਾਰ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਦੋਵਾਂ ਵਿਚਾਲੇ ਵਿਵਾਦ ਇੰਨਾ ਵੱਧ ਗਿਆ ਕਿ ਐੱਸਐੱਚਓ ਭੂਸ਼ਣ ਨੇ ਨੌਜਵਾਨ 'ਤੇ ਉਸ ਨਾਲ ਗਾਲੀ-ਗਲੋਚ ਕਰਨ ਦਾ ਦੋਸ਼ ਲਾਇਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਵਾਦ ਵਧਣ ਤੋਂ ਬਾਅਦ ਹੋਰ ਨੌਜਵਾਨ ਉਕਤ ਨੌਜਵਾਨਾਂ ਨੂੰ ਮੌਕੇ ਤੋਂ ਲੈ ਜਾ ਰਹੇ ਹਨ। ਇਸ ਦੌਰਾਨ ਐੱਸਐੱਚਓ ਨੇ ਬਿੱਲਾ ਨਾਂ ਦੇ ਨੌਜਵਾਨ 'ਤੇ ਉਸ ਨਾਲ ਗਾਲੀ-ਗਲੋਚ ਕਰਨ ਦਾ ਦੋਸ਼ ਲਗਾਇਆ। ਇਸ ਸਬੰਧੀ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਜਦੋਂ ਇਸ ਸਬੰਧੀ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਅਜੇ ਤੱਕ ਐਸਐਚਓ ਨਾਲ ਗੱਲਬਾਤ ਨਹੀਂ ਕੀਤੀ ਹੈ। ਗੱਲ ਕਰਨ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।