ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਅਤੇ ਉਸ ਦੇ ਭਰਾ ਰਾਜਨ ਅੰਗੁਰਾਲ ਨੂੰ 4 ਸਾਲ ਪੁਰਾਣੇ ਅਗਵਾ ਮਾਮਲੇ 'ਚ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜੌਲੀ, ਜਿੰਨੀ, ਦੀਪਾ ਅਤੇ ਚਿਰਾਗ ਨੂੰ ਵੀ ਬਰੀ ਕਰ ਦਿੱਤਾ ਹੈ। ਪੁਲਸ ਨੇ ਧਾਰਾ 365 ਅਤੇ 368 ਤਹਿਤ ਕੇਸ ਦਰਜ ਕੀਤਾ ਸੀ।
ਸਬੂਤਾਂ ਦੀ ਘਾਟ ਕਾਰਨ ਬਰੀ
ਅਦਾਲਤ ਨੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰਿਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਪੁਲਸ ਮਾਮਲੇ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ। ਜਿਸ ਦੇ ਆਧਾਰ 'ਤੇ ਵਿਧਾਇਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
11 ਸਾਲ ਦੇ ਬੱਚੇ ਨੂੰ ਅਗਵਾ ਕਰਨ ਦੇ ਦੋਸ਼
ਸਾਲ 2020 'ਚ ਥਾਣਾ ਨੰਬਰ 5 'ਚ ਸ਼ੀਤਲ ਅੰਗੁਰਾਲ ਸਮੇਤ 5 ਲੋਕਾਂ ਖਿਲਾਫ 11 ਸਾਲ ਦੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ 11 ਸਾਲ ਦੇ ਬੱਚੇ ਨੂੰ ਅਗਵਾ ਕਰਨ ਦੇ ਦੋਸ਼ ਸਨ। ਪੁਲਸ ਨੇ ਕਾਰਵਾਈ ਕਰਦੇ ਹੋਏ ਐਫ.ਆਈ.ਆਰ.ਦਰਜ ਕੀਤੀ ਸੀ।