ਚੰਡੀਗੜ੍ਹ ਦੇ ਮੇਅਰ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਮੇਅਰ ਚੋਣਾਂ ਮੁਲਤਵੀ ਕਰਨ ਨੂੰ ਲੈ ਕੇ ਦਾਇਰ ਕੀਤੀ ਗਈ ਹੈ।
ਚੰਡੀਗੜ੍ਹ 'ਚ 'ਆਪ' ਅਤੇ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਹੁਣ ਇਸ ਮਾਮਲੇ 'ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਆਪਣਾ ਬਿਆਨ ਦਿੱਤਾ ਹੈ।
INDIA ਗਠਜੋੜ ਤੋਂ ਡਰਦੀ ਭਾਜਪਾ
ਰਾਘਵ ਚੱਢਾ ਨੇ ਚੰਡੀਗੜ੍ਹ ਮੇਅਰ ਚੋਣਾਂ 'ਤੇ ਕਿਹਾ ਕਿ ਅੱਜ ਵੀ ਅਸੀਂ ਚੋਣ ਪ੍ਰਸ਼ਾਸਨ ਨੂੰ ਬੇਨਤੀ ਕਰਾਂਗੇ ਕਿ ਜੇਕਰ ਕੋਈ ਪ੍ਰੀਜ਼ਾਈਡਿੰਗ ਅਫ਼ਸਰ ਬਿਮਾਰ ਹੁੰਦਾ ਹੈ ਤਾਂ ਦੂਜਾ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ ਜਾਵੇ। ਅੱਜ ਚੋਣਾਂ ਹੋਣੀਆਂ ਸਨ। ਭਾਜਪਾ ਪਹਿਲਾਂ ਚੋਣ ਸਕੱਤਰ ਨੂੰ ਬਿਮਾਰ ਕਰਦੀ ਹੈ, ਫਿਰ ਪ੍ਰੀਜ਼ਾਈਡਿੰਗ ਅਫਸਰ ਨੂੰ ਬਿਮਾਰ ਕਰਦੀ ਹੈ ਅਤੇ ਫਿਰ ਚੋਣਾਂ ਰੱਦ ਕਰਦੀ ਹੈ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਡਰਪੋਕ ਭਾਜਪਾ INDIA ਗਠਜੋੜ ਤੋਂ ਡਰੀ ਹੋਈ ਹੈ।